ਹਾਈਵੇਅ ’ਤੇ ਹਜ਼ਾਰਾਂ ਟਰੈਕਟਰ ਖੜ੍ਹੇ ਕੇ ਕਿਸਾਨਾਂ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

Monday, Feb 26, 2024 - 05:59 PM (IST)

ਹਾਈਵੇਅ ’ਤੇ ਹਜ਼ਾਰਾਂ ਟਰੈਕਟਰ ਖੜ੍ਹੇ ਕੇ ਕਿਸਾਨਾਂ ਕੇਂਦਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਭਵਾਨੀਗੜ੍ਹ (ਵਿਕਾਸ ਮਿੱਤਲ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਭਾਰੀ ਗਿਣਤੀ ਵਿਚ ਟਰੈਕਟਰ ਕਤਾਰਾਂ ’ਚ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਲਈ ਦਬਾਅ ਬਣਾਉਣ ਲਈ ਅੱਜ ਘਰਾਚੋਂ ਤੋਂ ਲੈ ਕੇ ਪਿੰਡ ਚੰਨੋਂ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਤੋਂ ਨਵੇਂ ਢੰਗ ਵਰਤ ਰਹੇ ਹਨ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦਾ ਹੈ ਮੀਂਹ

ਉਨ੍ਹਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ’ਤੇ ਢਾਹੇ ਗਏ ਜ਼ਬਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਸਮੇਤ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ। ਇਸ ਮੌਕੇ ਕਿਸਾਨ ਆਗੂ ਕਰਮ ਸਿੰਘ ਬਲਿਆਲ, ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਦਰਬਾਰਾ ਸਿੰਘ ਨਾਗਰਾ, ਚਮਕੌਰ ਸਿੰਘ ਭੱਟੀਵਾਲ, ਮੱਖਣ ਸਿੰਘ, ਬੁੱਧ ਸਿੰਘ ਬਾਲਦ, ਕਰਮਜੀਤ ਸਿੰਘ ਨਦਾਮਪੁਰ,ਕਸ਼ਮੀਰ ਸਿੰਘ ਘਰਾਚੋਂ, ਮਹਿੰਦਰ ਸਿੰਘ ਮਾਝੀ, ਕੁਲਤਾਰ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ ਨਦਾਮਪੁਰ ਅਤੇ ਗੋਬਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੰਜ, ਚੁਟਕੀ ਲੈਂਦਿਆਂ ਆਖੀ ਵੱਡੀ ਗੱਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News