ਪੰਜਾਬ ਦੇ ਹਾਈਵੇਅ ''ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ

Thursday, Sep 03, 2026 - 01:50 PM (IST)

ਪੰਜਾਬ ਦੇ ਹਾਈਵੇਅ ''ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ

ਫਿਰੋਜ਼ਪੁਰ/ਜ਼ੀਰਾ (ਸੋਨੂੰ ਚੋਪੜਾ, ਰਾਜੇਸ਼ ਢੰਡ) : ਜ਼ੀਰਾ-ਕੋਟ ਈਸੇ ਖਾਂ ਮੁੱਖ ਮਾਰਗ ’ਤੇ ਪਿੰਡ ਤਲਵੰਡੀ ਜੱਲੇ ਖਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਸਕਾਰਪੀਓ ਅਤੇ ਕਾਰ ਦੀ ਆਹਮੋ-ਸਾਹਮਣੀ ਟੱਕਰ ਵਿਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਹਰਦਾਸਾ ਵਿਖੇ ਤਾਇਨਾਤ ਡੀਪੀਈ ਅਧਿਆਪਕ ਗੁਰਵਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਮੋਗਾ ਅਤੇ ਵਿਦਿਆਰਥੀ ਅਭੈਪ੍ਰਤਾਪ ਸਿੰਘ ਔਲਖ ਪੁੱਤਰ ਗੁਰਸਿਮਰਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਆਪਣੀ ਕਾਰ ਨੰਬਰ ਪੀਬੀ 29 ਏਡੀ 2821 ਰਾਹੀਂ ਅਭੈਪ੍ਰਤਾਪ ਸਿੰਘ ਔਲਖ ਨੂੰ ਨਾਲ ਲੈ ਕੇ ਕੋਟ ਈਸੇ ਖਾਂ ਵੱਲ ਜਾ ਰਹੇ ਸਨ। ਦੋਵੇਂ ਜਿਵੇਂ ਹੀ ਤਲਵੰਡੀ ਜੱਲੇ ਖਾਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਸਕਾਰਪੀਓ ਨੰਬਰ ਪੀਬੀ 05 ਏਯੂ 2080 ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਸਵਾਰ ਦੋਵਾਂ ਦੀ ਜਾਨ ਨਹੀਂ ਬਚ ਸਕੀ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ, ਪੂਰੀ ਘਟਨਾ ਜਾਣ ਉਡਣਗੇ ਹੋਸ਼

ਹਾਦਸੇ ਦੀ ਖ਼ਬਰ ਫੈਲਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਦੋਵਾਂ ਨੂੰ ਸਿਵਲ ਹਸਪਤਾਲ ਜ਼ੀਰਾ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਹਸਪਤਾਲ ਪੁੱਜੇ ਤਾਂ ਉੱਥੇ ਮਾਤਮ ਛਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਅਭੈਪ੍ਰਤਾਪ ਸਿੰਘ ਔਲਖ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਜੀਵਨ ਮੱਲ ਸਕੂਲ ਜ਼ੀਰਾ ਦਾ ਵਿਦਿਆਰਥੀ ਸੀ ਅਤੇ ਆਦਰਸ਼ ਸਕੂਲ ਹਰਦਾਸਾ ਵਿਖੇ ਅੰਡਰ-17 ਸਾਫਟਬਾਲ ਦਾ ਖਿਡਾਰੀ ਵੀ ਸੀ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵਿਚ ਖੇਡ ਅਭਿਆਸ ਕਰਨ ਉਪਰੰਤ ਉਹ ਡੀਪੀਈ ਅਧਿਆਪਕ ਗੁਰਵਿੰਦਰ ਸਿੰਘ ਨਾਲ ਕਾਰ ਵਿਚ ਕੋਟ ਈਸੇ ਖਾਂ ਆਪਣੇ ਘਰ ਵੱਲ ਜਾ ਰਿਹਾ ਸੀ। ਇਸ ਦਰਦਨਾਕ ਹਾਦਸੇ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਦੋਵੇਂ ਪਰਿਵਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News