ਖੇਤੀ ਆਰਡੀਨੈਸਾਂ ਦੇ ਵਿਰੋਧ ''ਚ ਕਿਸਾਨਾਂ ਵੱਲੋਂ ਹਾਈਵੇਅ ਜਾਮ

Tuesday, Sep 15, 2020 - 02:31 PM (IST)

ਖੇਤੀ ਆਰਡੀਨੈਸਾਂ ਦੇ ਵਿਰੋਧ ''ਚ ਕਿਸਾਨਾਂ ਵੱਲੋਂ ਹਾਈਵੇਅ ਜਾਮ

ਭਵਾਨੀਗੜ੍ਹ (ਵਿਕਾਸ) : ਖੇਤੀ ਵਿਰੋਧੀ ਤਿੰਨ ਕੇੰਦਰੀ ਆਰਡੀਨੈਸਾਂ ਅਤੇ ਬਿਜਲੀ ਸੋਧ ਬਿਲ (2020) ਦੇ ਖਿਲਾਫ਼ ਪੰਜਾਬ ਦੀਆਂ 11 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਪ੍ਰਵੇਸ਼ ਕਰਨ ਵਾਲੇ ਮੁੱਖ ਮਾਰਗਾਂ 'ਤੇ ਆਵਾਜਾਈ ਠੱਪ ਕੀਤੀ ਗਈ। ਮੰਗਲਵਾਰ ਨੂੰ ਭਵਾਨੀਗੜ੍ਹ 'ਚ ਨਵੇਂ ਬੱਸ ਸਟੈਂਡ ਨੇੜੇ ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਕਾਰਕੁੰਨਾਂ ਸਮੇਤ ਆੜਤੀਆ ਐਸੋਸ਼ੀਏਸ਼ਨ, ਸ੍ਰੋਮਣੀ ਅਕਾਲੀ ਦਲ (ਡੀ), ਆਮ ਆਦਮੀ ਪਾਰਟੀ, ਪੇਰੈਂਟਸ-ਟੀਚਰ ਐਸੋਸ਼ੀਏਸ਼ਨ, ਪੰਜਾਬ ਏਕਤਾ ਪਾਰਟੀ ਤੋਂ ਇਲਾਵਾ ਹੋਰ ਕਈ ਜਥੇਬੰਦੀਆਂ ਵੱਲੋਂ ਵੀ ਦੁਪਹਿਰ 12 ਤੋਂ ਦੋ ਵਜੇ ਤੱਕ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ਨੰਬਰ 7 'ਤੇ ਆਵਾਜਾਈ ਨੂੰ ਪੂਰਨ ਤੌਰ 'ਤੇ ਠੱਪ ਕਰਕੇ ਸਰਕਾਰ ਤੋਂ ਆਰਡੀਨੈਸਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ : ਖੂਨ ਹੋਇਆ ਪਾਣੀ, ਭਾਰਤ-ਚੀਨ ਜੰਗ ਦੇ ਸ਼ਹੀਦ ਦੀ ਪਤਨੀ ਦਾ ਪੁੱਤ ਹੱਥੋਂ ਕਤਲ

ਜਥੇਬੰਦੀਆਂ ਦੇ ਇਸ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ-ਬਠਿੰਡਾ ਕੌਮੀ ਸ਼ਾਹ ਰਾਜ ਮਾਰਗ ਤੋਂ ਹੋ ਕੇ ਲੰਘਣ ਵਾਲੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਜਿਸ ਨੂੰ ਟਰੈਫਿਕ ਪੁਲਸ ਵੱਲੋਂ ਦੂਜੇ ਰਸਤਿਆਂ ਰਾਹੀਂ ਰਵਾਨਾ ਕੀਤਾ ਗਿਆ। ਜ਼ਿਲ੍ਹਾ ਪੱਧਰੀ ਰਸਤਾ ਰੋਕੋ ਅੰਦੋਲਨ 'ਚ ਹਿੱਸਾ ਲੈਂਦਿਆ ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਖੇਤੀ ਸੈਕਟਰ ਨੇ ਹੀ ਦੇਸ਼ ਨੂੰ ਹੁਣ ਤੱਕ ਬਚਾ ਕੇ ਰੱਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਵੱਡੇ ਕਾਰਪੋਰੇਟ ਘਰਾਨਿਆਂ ਦੇ ਹੱਥਾਂ ਦੀ ਕਠਪੁੱਤਲੀ ਬਣ ਕੇ ਉਨ੍ਹਾਂ ਅੱਗੇ ਗੋਡੇ ਟੇਕ ਕੇ ਹਰੇਕ ਖੇਤਰ ਨੂੰ ਨਿੱਜੀ ਹੱਥਾਂ 'ਚ ਸੌਂਪ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਸੁਧਾਰਾਂ ਦੇ ਨਾਂ 'ਤੇ ਕਿਸਾਨੀ ਨੂੰ ਖ਼ਤਮ ਨਹੀਂ ਹੋਣ ਦਿਆਂਗੇ। ਇਸ ਮੌਕੇ ਗੁਰਮੀਤ ਸਿੰਘ ਕਪਿਆਲ, ਦਲਬਾਰਾ ਸਿੰਘ, ਬਲਜਿੰਦਰ ਸਿੰਘ, ਹਰਦੇਵ ਸਿੰਘ, ਜੀਤ ਸਿੰਘ ਜੌਲੀਆਂ, ਰਣ ਸਿੰਘ ਚੱਠਾ ਆਦਿ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ


author

Anuradha

Content Editor

Related News