ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ
Saturday, Oct 19, 2024 - 06:10 PM (IST)
ਮੁਕੇਰੀਆਂ (ਝਾਵਰ, ਨਾਗਲਾ) : ਜਲੰਧਰ-ਪਠਾਨਕੋਟ ਮਾਰਗ ਮੁਕੇਰੀਆਂ ਨਜ਼ਦੀਕ ਪੰਗਾਲਾ ਵਿਖੇ ਲਗਾਤਾਰ ਦੂਸਰੇ ਦਿਨ ਵੀ ਕਿਸਾਨਾਂ ਵਲੋਂ ਸੜਕ 'ਤੇ ਬੈਠ ਕੇ ਧਰਨਾ ਜਾਰੀ ਹੈ। ਬੀਤੀ ਰਾਤ ਵੀ ਕਿਸਾਨ ਸੜਕ 'ਤੇ ਧਰਨਾ ਲਗਾ ਕੇ ਬੈਠੇ ਰਹੇ। ਕਿਸਾਨਾਂ ਦੀ ਆਖਣਾ ਹੈ ਕਿ ਜਦੋਂ ਤੱਕ ਅਨਾਜ ਮੰਡੀਆਂ 'ਚੋਂ ਝੋਨਾ ਦੀ ਖਰੀਦ ਨਹੀਂ ਕੀਤੀ ਜਾਂਦੀ ਉਦੋਂ ਤਕ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ
ਕਿਸਾਨਾਂ ਦੇ ਇਸ ਧਰਨੇ ਕਾਰਨ ਆਵਾਜਾਈ ਬਿਲਕੁਲ ਠੱਪ ਹੈ ਪਰ ਪੁਲਸ ਪ੍ਰਸ਼ਾਸਨ ਨੇ ਆਵਾਜਾਈ ਦੇ ਹੋਰ ਰਸਤਿਆਂ ਰਾਹੀਂ ਗੱਡੀਆਂ ਨੂੰ ਲੰਘਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਧਰਨੇ ਕਾਰਨ ਮੁਕੇਰੀਆਂ ਸ਼ਹਿਰ ਅਤੇ ਆਸ-ਪਾਸ ਦਸੂਹਾ, ਉੱਚੀ ਬਸੀ, ਆਦਿ ਵਿਖੇ ਵੀ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਕਿਸਾਨਾਂ ਦਾ ਇਹ ਧਰਨਾ ਰਾਤ ਭਰ ਵੀ ਜਾਰੀ ਰਿਹਾ।
ਇਹ ਵੀ ਪੜ੍ਹੋ : ਇਨ੍ਹਾਂ ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚਿੰਤਾ ਭਰੀ ਖ਼ਬਰ, ਖੜ੍ਹੀ ਹੋ ਸਕਦੀ ਹੈ ਪ੍ਰੇਸ਼ਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e