ਪੰਜਾਬ 'ਚ ਚੱਲ ਰਹੇ ਹਾਈਵੇਅ ਪ੍ਰਾਜੈਕਟਾਂ 'ਚ ਆਵੇਗੀ ਤੇਜ਼ੀ, ਜਾਰੀ ਹੋ ਗਏ ਸਖ਼ਤ ਹੁਕਮ

Friday, Aug 02, 2024 - 08:51 AM (IST)

ਪੰਜਾਬ 'ਚ ਚੱਲ ਰਹੇ ਹਾਈਵੇਅ ਪ੍ਰਾਜੈਕਟਾਂ 'ਚ ਆਵੇਗੀ ਤੇਜ਼ੀ, ਜਾਰੀ ਹੋ ਗਏ ਸਖ਼ਤ ਹੁਕਮ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੌਮੀ ਰਾਜਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਭਰ ਦੇ ਉਪ ਮੰਡਲ ਮੈਜਿਸਟ੍ਰੇਟਾਂ (ਐੱਸ. ਡੀ. ਐੱਮਜ਼) ਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀ. ਆਰ. ਓਜ਼) ਨਾਲ ਮੀਟਿੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ - MP ਬਣਨ ਮਗਰੋਂ ਕਾਂਗਰਸ ਪਾਰਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਤਿੰਨ ਘੰਟੇ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ. ਡਬਲਯੂ. ਡੀ. (ਬੀ. ਐਂਡ. ਆਰ.) ਜੇ. ਐੱਸ. ਤੁੰਗ ਤੇ ਐੱਨ. ਐੱਚ. ਏ. ਆਈ., ਚੰਡੀਗੜ੍ਹ ਦੇ ਆਰ. ਓ. ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਤੇ ਕੌਮੀ ਰਾਜਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ ’ਤੇ ਚਰਚਾ ਕੀਤੀ।

ਉਨ੍ਹਾਂ ਨੇ ਕੌਮੀ ਰਾਜਮਾਰਗਾਂ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਐੱਸ. ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਲਟਕੇ ਮਸਲਿਆਂ ਦਾ ਜਲਦੀ ਹੱਲ ਕਰਨ ਦੇ ਨਾਲ-ਨਾਲ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਸਮੀਖਿਆ ਮੀਟਿੰਗ ਜਲਦੀ ਹੀ ਅਗਲੀ ਬੁਲਾਈ ਜਾਣ ਵਾਲੀ ਮੀਟਿੰਗ ਦੌਰਾਨ ਕਾਰਗੁਜ਼ਾਰੀ ਦੇ ਮੁਲਾਂਕਣ ਲਈ ਬੈਂਚਮਾਰਕ ਵਜੋਂ ਕੰਮ ਕਰੇਗੀ।

ਇਹ ਖ਼ਬਰ ਵੀ ਪੜ੍ਹੋ - ਵਿਆਹੁਤਾ ਦੀ ਰਹੱਸਮਈ ਮੌਤ ਦੇ ਮਾਮਲੇ ਨੇ ਲਿਆ ਨਵਾਂ ਮੋੜ! ਪੁਲਸ ਨੇ ਚਿਖਾ 'ਚੋਂ ਲਾਸ਼ ਕਢਵਾ ਕੇ ਕੀਤੀ ਸੀ ਜਾਂਚ

ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ’ਚ ਤੇਜ਼ੀ ਲਿਆਉਣ ਤੇ ਕੌਮੀ ਰਾਜਮਾਰਗਾਂ ਰਾਹੀਂ ਸੰਪਰਕ ਵਧਾਉਣ ਲਈ ਆਪਣੀ ਵਚਨਬੱਧਤਾ ’ਤੇ ਅਡੋਲ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਜ਼ਮੀਨ ਪ੍ਰਾਪਤ ਕਰਨ ਵਿਚ ਸੂਬਾ ਸਰਕਾਰ ਦੀ ਸਫਲਤਾ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਵਿਘਨ ਅਮਲ ਵਿਚ ਲਿਆਉਣ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News