ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਕੁੜੀ ਸਣੇ ਚਾਰ ਨੌਜਵਾਨਾਂ ਦੀ ਮੌਤ
Monday, Jul 21, 2025 - 05:03 PM (IST)

ਬਠਿੰਡਾ (ਵਿਜੇ) : ਬਠਿੰਡਾ-ਚੰਡੀਗੜ੍ਹ ਮੇਨ ਹਾਈਵੇ 'ਤੇ ਭੁੱਚੋ ਟੋਲ ਪਲਾਜ਼ਾ ਕੋਲ ਇਕ ਗੱਡੀ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਕੁੜੀ ਸਣੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਮੰਡੀ ਕਲਾਂ ਪਿੰਡ ਦੇ ਦੱਸੇ ਜਾ ਰਹੇ ਹਨ ਜੋ ਜ਼ਿਲ੍ਹੇ ਦਾ ਹੀ ਪਿੰਡ ਹੈ। ਹਾਦਸੇ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਰਖਵਾ ਦਿੱਤਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉਡ ਗਏ। ਹਾਦਸੇ ਕਾਰਣ ਸੜਕ 'ਤੇ ਜਾਮ ਲੱਗ ਗਿਆ, ਜਿਸ ਨੂੰ ਬਾਅਦ ਵਿਚ ਪੁਲਸ ਨੇ ਖੁਲ੍ਹਵਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e