ਹਾਈਵੇ ’ਤੇ ਡਿਵਾਈਡਰ ਪਾਰ ਕਰ ਦੂਜੇ ਪਾਸੇ ਟਰੱਕ ਨਾਲ ਟਕਰਾਈ ਕਾਰ, ਇਕ ਦੀ ਮੌਤ

Saturday, May 14, 2022 - 11:50 AM (IST)

ਤਰਨਤਾਰਨ (ਰਮਨ) - ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਸ਼ੁੱਕਰਵਾਰ ਸਵੇਰੇ ਡਿਵਾਈਡਰ ਟੱਪ ਕੇ ਦੂਸਰੇ ਪਾਸੇ ਪੁੱਜੀ ਵਰਨਾ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਦੌਰਾਨ ਕਾਰ ਚਾਲਕ ਦੀ ਮੌਕੇ ’ਤੇ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਬਿਆਸ ਦਰਿਆ ’ਚ ਨਹਾਉਣ ਗਏ ਦੋ ਨੌਜਵਾਨ ਪਾਣੀ ’ਚ ਡੁੱਬੇ, ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਮਹਿੰਦਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਨਿਵਾਸੀ ਪਿੰਡ ਕੁਤਬਪੁਰਾ ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਵਰਨਾ ਕਾਰ ਨੰਬਰ ਪੀ.ਬੀ43-ਸੀ-4200 ਸਵਾਰ ਹੋ ਮੱਖੂ ਤੋਂ ਅੰਮ੍ਰਿਤਸਰ ਜਾ ਰਿਹਾ ਸੀ। ਜਦੋਂ ਇਹ ਕਾਰ ਨਜ਼ਦੀਕ ਪਿੰਡ ਪਿੱਦੀ ਹਾਈਵੇ ਉੱਪਰ ਪੁੱਜੀ ਤਾਂ ਕਿਸੇ ਵਾਹਨ ਨੂੰ ਬਚਾਉਂਦੇ ਹੋਏ ਡਿਵਾਈਡਰ ਪਾਰ ਕਰਦੇ ਹੋਏ ਦੂਸਰੀ ਸਾਈਡ ’ਤੇ ਜਾ ਪੁੱਜੀ। ਇਸ ਦੌਰਾਨ ਕਾਰ ਦੀ ਤਰਨ ਤਾਰਨ ਤੋਂ ਹਰੀਕੇ ਜਾ ਰਹੇ ਵੱਡੇ ਟੈਂਕਰ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਚਾਲਕ ਮਨਿੰਦਰਜੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਹਾਦਸੇ ਦੌਰਾਨ ਨੈਸ਼ਨਲ ਹਾਈਵੇ ਉੱਪਰ ਕੁਝ ਸਮੇਂ ਲਈ ਜਾਮ ਲੱਗ ਗਿਆ, ਜਿਸ ਤੋਂ ਬਾਅਦ ਪੁਲਸ ਨੇ ਇਸ ਜਾਮ ਨੂੰ ਖੁੱਲ੍ਹਵਾਉਂਦੇ ਹੋਏ ਆਵਾਜਾਈ ਬਹਾਲ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਏ.ਐੱਸ.ਆਈ ਸਰਬਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ


rajwinder kaur

Content Editor

Related News