ਗੁਰਦਾਸਪੁਰ ''ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

Sunday, Apr 12, 2026 - 11:27 AM (IST)

ਗੁਰਦਾਸਪੁਰ ''ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਗੁਰਦਾਸਪੁਰ (ਹਰਮਨ) : ਇਸ ਸਾਲ ਅਪ੍ਰੈਲ ਮਹੀਨੇ ਦੇ ਪਹਿਲੇ 10 ਦਿਨਾਂ ਦੌਰਾਨ ਹੋਈ ਲਗਾਤਾਰ ਬਾਰਿਸ਼ ਨੇ ਜਿੱਥੇ ਕਈ ਪੁਰਾਣੇ ਮੌਸਮੀ ਰਿਕਾਰਡ ਤੋੜ ਦਿੱਤੇ ਹਨ, ਉੱਥੇ ਹੀ ਇਸ ਬਦਲੇ ਮੌਸਮ ਨੇ ਵਾਤਾਵਰਣ ਅਤੇ ਸਿਹਤ ਦੋਵਾਂ ਉੱਤੇ ਸਕਾਰਾਤਮਕ ਅਸਰ ਛੱਡਿਆ ਹੈ। ਬਾਰਿਸ਼ ਅਤੇ ਠੰਡੀਆਂ ਹਵਾਵਾਂ ਦੇ ਪ੍ਰਭਾਵ ਨਾਲ ਗੁਰਦਾਸਪੁਰ ਸਮੇਤ ਸਮੂਹ ਉੱਤਰੀ ਭਾਰਤ ’ਚ ਹਵਾ ਦੀ ਗੁਣਵੱਤਾ ’ਚ ਮਹੱਤਵਪੂਰਨ ਸੁਧਾਰ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਮੌਜੂਦਾ ਹਾਲਾਤਾਂ ਅਨੁਸਾਰ ਗੁਰਦਾਸਪੁਰ ਦਾ ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) 80 ਤੋਂ ਹੇਠਾਂ ਦਰਜ ਕੀਤਾ ਗਿਆ ਹੈ ਅਤੇ ਕਈ ਦਿਨਾਂ ਦੌਰਾਨ ਇਹ 70 ਦੇ ਕਰੀਬ ਵੀ ਰਿਹਾ, ਜੋ ਸਿਹਤ ਲਈ ਕਾਫ਼ੀ ਬਿਹਤਰ ਮੰਨਿਆ ਜਾਂਦਾ ਹੈ। ਬਾਰਿਸ਼ ਕਾਰਨ ਹਵਾ ’ਚ ਮੌਜੂਦ ਧੂੜ-ਮਿੱਟੀ ਅਤੇ ਪ੍ਰਦੂਸ਼ਣ ਦੇ ਕਣ ਕਾਫ਼ੀ ਘੱਟ ਹੋ ਗਏ ਹਨ, ਜਿਸ ਨਾਲ ਅਸਮਾਨ ਬਿਲਕੁਲ ਸਾਫ਼ ਦਿਖਾਈ ਦੇ ਰਿਹਾ ਹੈ। ਹਾਲਾਤ ਇਹ ਹਨ ਕਿ ਗੁਰਦਾਸਪੁਰ ਤੋਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਬਰਫ਼ ਨਾਲ ਢੱਕੀਆਂ ਪਹਾੜੀਆਂ ਵੀ ਸਪਸ਼ਟ ਤੌਰ ’ਤੇ ਨਜ਼ਰ ਆ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਨਜ਼ਾਰਾ ਪਹਿਲਾਂ ਲਾਕਡਾਊਨ ਸਮੇਂ ਵੇਖਣ ਨੂੰ ਮਿਲਿਆ ਸੀ।

ਇਹ ਵੀ ਪੜ੍ਹੋ- ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

PunjabKesari

ਡਾਕਟਰਾਂ ਅਨੁਸਾਰ ਹਵਾ ’ਚ ਸੁਧਾਰ ਹੋਣ ਕਾਰਨ ਲੋਕਾਂ ਨੂੰ ਗਲਾ ਖ਼ਰਾਬ, ਐਲਰਜੀ, ਖੰਘ ਅਤੇ ਅੱਖਾਂ ’ਚ ਜਲਣ ਵਰਗੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲ ਰਹੀ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਤਾਜ਼ਾ ਹਵਾ ਮਿਲਣ ਨਾਲ ਲੋਕ ਆਪਣੇ-ਆਪ ਨੂੰ ਤੰਦਰੁਸਤ ਮਹਿਸੂਸ ਕਰ ਰਹੇ ਹਨ। ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਇਹ ਮੌਸਮ ਕਾਫ਼ੀ ਲਾਹੇਵੰਦ ਸਾਬਤ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਦੌਰਾਨ ਮੌਸਮ ਮੁੱਖ ਤੌਰ ’ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News