ਪੰਜਾਬ ''ਚ ਹਿਮਾਚਲ ਦੀਆਂ ਬੱਸਾਂ ਦੀ No Parking!

Saturday, Mar 22, 2025 - 06:29 PM (IST)

ਪੰਜਾਬ ''ਚ ਹਿਮਾਚਲ ਦੀਆਂ ਬੱਸਾਂ ਦੀ No Parking!

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ਦੀ ਪੰਜਾਬ 'ਚ ਐਂਟਰੀ ਬੰਦ ਹੋਣ ਵਾਲੀ ਹੈ। ਹਿਮਾਚਲ ਦੀਆਂ ਬੱਸਾਂ 'ਤੇ ਪੰਜਾਬ 'ਚ ਲਗਾਤਾਰ ਹੋ ਰਹੇ ਹਮਲਿਆਂ ਨੂੰ ਦੇਖਦਿਆਂ ਸੂਬੇ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਗੋਤਰੀ ਨੇ ਇਹ ਸੰਕੇਤ ਦਿੱਤਾ ਹੈ। 

ਹਿਮਾਚਲ ਪ੍ਰਦੇਸ਼ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਹਿਮਾਚਲ ਦੀਆਂ ਬੱਸਾਂ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਨਹੀਂ ਕਰਦੀ, ਉਦੋਂ ਤੱਕ ਹਿਮਾਚਲ ਦੀਆਂ ਬੱਸਾਂ ਨੂੰ ਪੰਜਾਬ ਵਿੱਚ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਦੇ ਅਧਿਕਾਰੀ ਪੰਜਾਬ ਸਰਕਾਰ ਨਾਲ ਗੱਲਬਾਤ ਲਈ ਸੰਪਰਕ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਵੀ ਇਸ ਮਾਮਲੇ ਨਾਲ ਸੰਪਰਕ ਕਰ ਰਹੀ ਹੈ, ਜਿਸ ਨਾਲ ਸਥਾਈ ਹੱਲ ਸਕੇ। 

ਉਨ੍ਹਾਂ ਕਿਹਾ ਕਿ ਐੱਚ.ਆਰ.ਟੀ.ਸੀ. ਦੇ 600 ਰੂਟ ਦੀਆਂ ਬੱਸਾਂ ਪੰਜਾਬ ਜਾਂ ਪੰਜਾਬ 'ਚੋਂ ਹੁੰਦੇ ਹੋਏ ਦੂਜੇ ਸੂਬਿਆਂ 'ਚ ਜਾਂਦੀਆਂ ਹਨ। ਅਜਿਹੇ 'ਚ ਸਰਕਾਰ ਯਾਤਰੀਆਂ ਦੇ ਨਾਲ ਹੀ ਡਰਾਈਵਰਾਂ ਅਤੇ ਕੰਡਕਟਰਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੁਝ ਰੂਟ ਸਸਪੈਂਡ ਕਰਨ 'ਤੇ ਵੀ ਵਿਚਾਰ ਕਰ ਰਹੀ ਹੈ। 


author

Rakesh

Content Editor

Related News