ਵੱਡੀ ਰਾਹਤ : ਪੰਜਾਬ ਦੀਆਂ ਬੱਸਾਂ ਅੱਜ ਤੋਂ 'ਹਿਮਾਚਲ' ਲਈ ਹੋਣਗੀਆਂ ਰਵਾਨਾ, ਲਾਗੂ ਹੋਣਗੇ ਇਹ ਨਿਯਮ

10/14/2020 9:04:53 AM

ਜਲੰਧਰ (ਪੁਨੀਤ) : ਪੰਜਾਬ 'ਚ 22 ਮਾਰਚ ਨੂੰ ਲੱਗੇ ਜਨਤਾ ਕਰਫ਼ਿਊ ਦੇ ਬਾਅਦ ਤੋਂ ਬੰਦ ਪਈ ਹਿਮਾਚਲ ਲਈ ਅੰਤਰਰਾਜੀ ਬੱਸ ਸੇਵਾ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਹਿਮਾਚਲ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਬੁੱਧਵਾਰ ਤੋਂ ਪੰਜਾਬ ਦੀਆਂ ਬੱਸਾਂ ਹਿਮਾਚਲ ਲਈ ਰਵਾਨਾ ਹੋਣਗੀਆਂ, ਜਦੋਂ ਕਿ ਹਿਮਾਚਲ ਦੀਆਂ ਬੱਸਾਂ ਪੰਜਾਬ ਆਉਣੀਆਂ ਸ਼ੁਰੂ ਹੋ ਜਾਣਗੀਆਂ। ਇਸ ਲੜੀ 'ਚ ਫਿਲਹਾਲ ਨਾਨ-ਏ. ਸੀ. ਬੱਸਾਂ ਹੀ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਤਾਂ ਕਿ ਹਵਾ ਦੀ ਵੈਂਟੀਲੇਸ਼ਨ ਹੋ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਮੁੰਬਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਈ ਸਿੱਧੀ ਫਲਾਈਟ

ਹਰੇਕ ਬੱਸ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਪੰਜਾਬ ਸਰਕਾਰ ਵੱਲੋਂ ਦਿੱਲੀ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੀਆਂ ਬੱਸਾਂ ਨੂੰ ਪੰਜਾਬ 'ਚ ਦਾਖ਼ਲੇ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਉਕਤ ਸੂਬਿਆਂ 'ਚ ਪੰਜਾਬ ਦੀਆਂ ਬੱਸਾਂ ਦੇ ਦਾਖ਼ਲੇ ਲਈ ਵੀ ਚਿੱਠੀ ਲਿਖੀ ਗਈ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵੱਲੋਂ ਪਹਿਲਾਂ ਹੀ ਪੰਜਾਬ ਦੀਆਂ ਬੱਸਾਂ ਨੂੰ ਦਾਖ਼ਲੇ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਹਿਮਾਚਲ ਵੱਲੋਂ ਇਜਾਜ਼ਤ ਦੇਣ ਤੋਂ ਬਾਅਦ ਦੂਜੇ ਸੂਬਿਆਂ 'ਚ ਦਾਖ਼ਲੇ ਦੀ ਇਜਾਜ਼ਤ ਮਿਲਣ ਦੀ ਆਸ ਜਾਗ ਗਈ ਹੈ।

ਇਹ ਵੀ ਪੜ੍ਹੋ : ਨੌਜਵਾਨ ਦਾ ਫੇਸਬੁੱਕ 'ਤੇ ਸਮਲਿੰਗੀ ਨਾਲ ਪਿਆ ਪਿਆਰ, ਵਿਆਹ ਕਰਵਾ ਸਬੰਧ ਵੀ ਬਣਾਏ ਪਰ ਹੁਣ...

ਦੱਸਿਆ ਜਾ ਰਿਹਾ ਹੈ ਕਿ ਇਸੇ ਹਫਤੇ ਇਜਾਜ਼ਤ ਮਿਲ ਸਕਦੀ ਹੈ, ਇਸ ਲਈ ਪੰਜਾਬ ਦੇ ਟਰਾਂਸਪੋਰਟ ਮਹਿਕਮੇ ਵੱਲੋਂ ਸਾਰੀਆਂ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ ਤਾਂ ਕਿ ਹਰੀ ਝੰਡੀ ਮਿਲਣ ਤੋਂ ਬਾਅਦ ਤੁਰੰਤ ਦੂਜੇ ਸੂਬਿਆਂ ਨੂੰ ਬੱਸਾਂ ਭੇਜੀਆਂ ਜਾ ਸਕਣ।

ਇਹ ਵੀ ਪੜ੍ਹੋ : ਚੰਡੀਗੜ੍ਹ : ਦੋਹਾਂ ਹੱਥਾਂ 'ਚ ਪਿਸਤੌਲ ਲੈ ਬੰਦਾ ਮਾਰਨ ਪੁੱਜਾ ਲਾਰੈਂਸ ਦਾ ਗੁਰਗਾ, CCTV 'ਚ ਕੈਦ
600 ਤੋਂ ਵੱਧ ਚੱਲੀਆਂ ਬੱਸਾਂ 
ਟਰੇਨਾਂ ਬੰਦ ਹੋਣ ਤੋਂ ਬਾਅਦ ਬੱਸ ਅੱਡੇ ਤੋਂ ਬੱਸਾਂ ਚੱਲਣ ਦੀ ਗਿਣਤੀ ਬੀਤੇ ਦਿਨ ਵੀ 600 ਤੋਂ ਵੱਧ ਰਹੀ। ਮੁਸਾਫ਼ਰਾਂ ਦੀ ਸਹੂਲਤ ਨੂੰ ਦੇਖਦਿਆਂ ਜਲੰਧਰ ਦੇ ਦੋਵਾਂ ਡਿਪੂਆਂ ਵੱਲੋਂ 111 ਬੱਸਾਂ ਰਵਾਨਾ ਕੀਤੀਆਂ ਗਈਆਂ, ਜਿਨ੍ਹਾਂ ਤੋਂ ਮਹਿਕਮੇ ਨੂੰ 1.64 ਲੱਖ ਦੀ ਕੁਲੈਕਸ਼ਨ ਹੋਈ।

 


 


Babita

Content Editor

Related News