ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਨੂੰ ਮਿਲੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ

Sunday, Apr 09, 2023 - 10:56 PM (IST)

ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਨੂੰ ਮਿਲੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਪਰੌਰ ’ਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਡੇਰਾ ਬਿਆਸ ਵਿਖੇ ਪਹੁੰਚ ਕੇ ਡੇਰਾ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਰੱਖਿਆ ਮੰਤਰੀ ਸਤਿਸੰਗ ਸਥਾਨ 'ਤੇ ਵੀ ਗਏ ਸਨ, ਜਿੱਥੇ ਉਨ੍ਹਾਂ ਨੇ ਕਰੀਬ ਅੱਧਾ ਘੰਟਾ ਬਿਤਾਇਆ ਸੀ। ਬਾਅਦ ਵਿੱਚ ਉਨ੍ਹਾਂ ਨੇ ਸਤਿਸੰਗ ਦੇ ਲੰਗਰ ਘਰ ਦਾ ਵੀ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦੇਸ਼ ਦੇ ਇਨ੍ਹਾਂ ਸੂਬਿਆਂ ਨੇ ਲਿਆ ਵੱਡਾ ਫ਼ੈਸਲਾ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News