ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਨਾਲ ਵਾਪਰਿਆ ਭਾਣਾ

Thursday, Mar 24, 2022 - 02:43 PM (IST)

ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਨਾਲ ਵਾਪਰਿਆ ਭਾਣਾ

ਖਰੜ (ਅਮਰਦੀਪ, ਰਣਬੀਰ, ਸ਼ਸ਼ੀ) : ਖਰੜ-ਕੁਰਾਲੀ ਕੌਮੀ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਇਕ ਸਬ-ਇੰਸਪੈਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਐੱਸ. ਆਈ. ਪਵਨ ਕੁਮਾਰ ਪੁੱਤਰ ਮਾਮ ਰਾਜ ਵਾਸੀ ਪਿੰਡ ਸਨੇਟਾ ਥਾਣਾ ਸੋਹਾਣਾ ਜ਼ਿਲ੍ਹਾ ਮੋਹਾਲੀ ਸੀ. ਆਈ. ਏ. ਸਟਾਫ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਿਊਟੀ 'ਤੇ ਤਾਇਨਾਤ ਸੀ, 4 ਦਿਨ ਦੀ ਛੁੱਟੀ 'ਤੇ ਪਿੰਡ ਆਇਆ ਹੋਇਆ ਸੀ। ਉਹ 22 ਮਾਰਚ ਨੂੰ ਰਾਤ ਸਮੇਂ ਆਪਣੀ ਗੱਡੀ 'ਤੇ ਪਿੰਡ ਸਨੇਟਾ ਤੋਂ ਮਾਤਾ ਬਗਲਾਮੁਖੀ ਜੀ ਦੇ ਮੰਦਰ ਊਨਾ ਹਿਮਾਚਲ ਪ੍ਰਦੇਸ਼ ਮੱਥਾ ਟੇਕਣ ਜਾ ਰਿਹਾ ਸੀ।

ਇਹ ਵੀ ਪੜ੍ਹੋ : ਸੰਤੋਖ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ ਦੀਆਂ ਮਾੜੀਆਂ ਸੜਕਾਂ ਅਤੇ ਫਲਾਈਓਵਰਾਂ ਦਾ ਮੁੱਦਾ

ਉਸ ਦਾ ਸਾਥੀ ਯਾਦਵਿੰਦਰ ਸਿੰਘ ਵਾਸੀ ਪਿੰਡ ਸਿਆਊਂ ਵੀ ਨਾਲ ਸੀ। ਜਦੋਂ ਰਾਤ 1.20 'ਤੇ ਉਨ੍ਹਾਂ ਦੀ ਕਾਰ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਸਹੌੜਾਂ ਫਲਾਈਓਵਰ 'ਤੇ ਟਿੱਪਰ ਨੂੰ ਕਰਾਸ ਕਰਨ ਲੱਗੀ ਤਾਂ ਟਿੱਪਰ ਚਾਲਕ ਜੋ ਲਾਪ੍ਰਵਾਹੀ ਨਾਲ ਤੇਜ਼ ਰਫਤਾਰ 'ਚ ਜਾ ਰਿਹਾ ਸੀ, ਨੇ ਕੱਟ ਮਾਰ ਕੇ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਅੱਗੇ ਜਾ ਕੇ ਇਕ ਹੋਰ ਟਿੱਪਰ ਨਾਲ ਟਕਰਾ ਗਈ, ਜਿਸ ਕਾਰਨ ਐੱਸ. ਆਈ. ਪਵਨ ਕੁਮਾਰ ਦੇ ਸਿਰ 'ਚ ਗੰਭੀਰ ਸੱਟ ਲੱਗ ਗਈ ਅਤੇ ਉਹ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਮੌਕੇ 'ਤੇ ਹੀ ਦਮ ਤੋੜ ਗਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਕਿਸਾਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਸ਼ਾਸਨ 'ਚ ਤਣਾਅ, ਜਾਣੋ ਵਜ੍ਹਾ

ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਖਰੜ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।


author

Harnek Seechewal

Content Editor

Related News