ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ

Wednesday, May 11, 2022 - 02:13 PM (IST)

ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ

ਮੋਰਿੰਡਾ (ਕਮਲਜੀਤ) : ਹਿਮਾਚਲ ਵਿਧਾਨ ਸਭਾ ਦੇ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਜਾਣਕਾਰੀ ਮੁਤਾਬਕ ਹਿਮਾਚਲ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਰਬੀਰ ਸਿੰਘ ਉਰਫ਼ ਰਾਜੂ ਨਾਂ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਪੰਜਾਬ ਦੇ ਮੋਰਿੰਡਾ ਤੋਂ ਕੀਤੀ ਗਈ ਹੈ। ਦੂਜਾ ਦੋਸ਼ੀ ਪਰਮਜੀਤ ਸਿੰਘ ਫ਼ਰਾਰ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀ ਨੂੰ ਹਿਮਾਚਲ ਪੁਲਸ ਦੀ ਐੱਸ. ਆਈ. ਟੀ. ਕਾਂਗੜਾ ਲਿਜਾ ਰਹੀ ਹੈ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 'ਸਰਕਾਰੀ ਘਰ' ਛੱਡਣ ਦੇ ਮੂਡ 'ਚ ਨਹੀਂ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ

ਦੱਸਣਯੋਗ ਹੈ ਕਿ ਧਰਮਸ਼ਾਲਾ 'ਚ ਵਿਧਾਨ ਸਭਾ ਦੇ ਬਾਹਰ ਮੇਨ ਗੇਟ 'ਤੇ ਖ਼ਾਲਿਸਤਾਨੀ ਝੰਡੇ ਲਾਏ ਗਏ ਸਨ। ਇਸ ਮਾਮਲੇ ਨਾਲ ਜੁੜਿਆ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਸੀ। ਇਹ ਝੰਡੇ ਕਿਸ ਨੇ ਲਾਏ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਖ਼ੁਫੀਆ ਵਿਭਾਗ ਨੇ 26 ਮਾਰਚ ਨੂੰ ਹੀ ਇਸ ਦਾ ਅਲਰਟ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ ਕੁਲਵੰਤ ਸਿੰਘ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਨਿਯੁਕਤ

ਖ਼ੁਫੀਆ ਵਿਭਾਗ ਨੇ ਦੱਸਿਆ ਸੀ ਕਿ ਖ਼ਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਚੀਫ਼ ਗੁਰਪਤਵੰਤ ਪਨੂੰ ਨੇ ਚਿੱਠੀ ਜਾਰੀ ਕਰ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਉਹ ਸ਼ਿਮਲਾ ’ਚ ਖ਼ਾਲਿਸਤਾਨ ਦਾ ਝੰਡਾ ਲਹਿਰਾਏਗਾ। ਹਾਲਾਂਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਝੰਡੇ ਕਿਸ ਨੇ ਲਾਏ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News