ਹਿਮਾਂਸ਼ੂ ਅਗਰਵਾਲ ਨੇ ਸੰਭਾਲਿਆ DC ਗੁਰਦਾਸਪੁਰ ਦਾ ਆਰਜ਼ੀ ਚਾਰਜ, ਦਿੱਤੀਆਂ ਨਵੀਆਂ ਹਦਾਇਤਾਂ

Monday, Sep 08, 2025 - 05:51 PM (IST)

ਹਿਮਾਂਸ਼ੂ ਅਗਰਵਾਲ ਨੇ ਸੰਭਾਲਿਆ DC ਗੁਰਦਾਸਪੁਰ ਦਾ ਆਰਜ਼ੀ ਚਾਰਜ, ਦਿੱਤੀਆਂ ਨਵੀਆਂ ਹਦਾਇਤਾਂ

ਗੁਰਦਾਸਪੁਰ (ਵਿਨੋਦ)- ਹਿਮਾਂਸ਼ੂ ਅਗਰਵਾਲ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਆਰਜ਼ੀ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਅੱਜ ਸਵੇਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਦਲਵਿੰਦਰਜੀਤ ਸਿੰਘ ਦੇ ਛੁੱਟੀ ਜਾਣ ਕਾਰਨ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਜ਼ਿਲਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਪ੍ਰਭਾਵਿਤ ਪਿੰਡ ਦੇ ਘਰ-ਘਰ ਤੱਕ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਰਾਹਤ ਤੇ ਮਦਦ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਉਨ੍ਹਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹੜ੍ਹਾਂ ਕਾਰਨ ਜ਼ਿਲ੍ਹੇ ਵਿਚ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ 48 ਘੰਟਿਆਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ ਤਾਂ ਜੋ ਨੁਕਸਾਨੇ ਗਏ ਢਾਂਚੇ ਨੂੰ ਠੀਕ ਕਰਨ ਦੀ ਕਾਰਵਾਈ ਅਰੰਭੀ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਦੀ ਗਿਣਤੀ ਵਧਾਈ ਜਾਵੇ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰਨ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ, ਸਥਾਨਿਕ ਸਰਕਾਰਾਂ ਅਤੇ ਪੰਚਾਇਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਫੌਗਿੰਗ ਕੀਤੀ ਜਾਵੇ ਤਾਂ ਜੋ ਹੜ੍ਹਾਂ ਦੇ ਪਾਣੀ ਕਾਰਨ ਮੱਛਰ-ਮੱਖੀਆਂ ਪੈਦਾ ਨਾ ਹੋ ਸਕਣ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦਾ ਇਲਾਜ ਕਰਨ ਦੇ ਨਾਲ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕਰਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਫਸਲਾਂ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਕਈ ਪਿੰਡਾਂ ਵਿੱਚ ਫਸਲਾਂ ਪਾਣੀ ਵਿਚ ਡੁੱਬੀਆਂ ਹੋਈਆਂ ਹਨ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਘਟਣ ਤੋਂ ਬਾਅਦ ਬਿਨ੍ਹਾਂ ਕਿਸੇ ਦੇਰੀ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਇਆ ਜਾ ਸਕੇ।  ਉਨ੍ਹਾਂ ਐਕਸੀਅਨ ਡਰੇਨਜ਼ ਨੂੰ ਕਿਹਾ ਕਿ ਉਹ ਧੁੱਸੀ ਬੰਨ੍ਹ ਨੂੰ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਅਤੇ ਬੰਨ੍ਹ ਵਿੱਚ ਪਏ ਪਾੜਾਂ ਨੂੰ ਭਰਨ ਦਾ ਕੰਮ ਵੀ ਤੁਰੰਤ ਸ਼ੁਰੂ ਕੀਤਾ ਜਾਵੇ।

ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ  ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਆਦਿੱਤਯ ਗੁਪਤਾ, ਸਹਾਇਕ ਕਮਿਸ਼ਨਰ ਕੁਲਦੀਪ ਰਾਜ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਆਰ.ਟੀ.ਓ. ਨਵਜੋਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News