''ਜਗਰਾਓਂ'' ਦੇ ਬਾਜ਼ਾਰ ਅੱਜ ਰਹੇ ਮੁਕੰਮਲ ਬੰਦ, ਜਾਣੋ ਕੀ ਹੈ ਕਾਰਨ (ਤਸਵੀਰਾਂ)

Monday, Oct 11, 2021 - 01:06 PM (IST)

ਜਗਰਾਓਂ : ਹਿੰਦੂ ਏਕਤਾ ਮੰਚ ਵੱਲੋਂ ਦਿੱਤੇ ਬੰਦ ਦੇ ਸੱਦੇ ਤੋਂ ਬਾਅਦ ਜਗਰਾਓਂ ਦੇ ਬਾਜ਼ਾਰ ਸੋਮਵਾਰ ਸਵੇਰੇ 9 ਵਜੇ ਤੋਂ ਹੀ ਬੰਦ ਦਿਖਾਈ ਦਿੱਤੇ। ਇਸ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਹਿੰਦੂ ਏਕਤਾ ਮੰਚ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਲੋਕਾਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਰੱਖੇ ਗਏ। ਹਿੰਦੂ ਏਕਤਾ ਮੰਚ ਵੱਲੋਂ ਅੱਜ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਹਿੰਦੂ ਏਕਤਾ ਮੰਚ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਪੁੱਤ ਨੂੰ ਵਿਆਹ 'ਤੇ ਆਸ਼ੀਰਵਾਦ ਦੇਣ ਨਹੀਂ ਪੁੱਜੇ 'ਨਵਜੋਤ ਸਿੱਧੂ', ਗੈਰ ਮੌਜੂਦਗੀ ਸਭ ਨੂੰ ਰੜਕੀ

PunjabKesari
ਜਾਣੋ ਕੀ ਹੈ ਕਾਰਨ
ਇਕ ਪੰਜਾਬੀ ਅਖ਼ਬਾਰ ਦੇ ਸੰਪਾਦਕ ਖ਼ਿਲਾਫ਼ ਆਪਣੇ ਅਖ਼ਬਾਰ 'ਚ ਹਿੰਦੂ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਹਿੰਦੂ ਏਕਤਾ ਮੰਚ ਵੱਲੋਂ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ। ਹਿੰਦੂ ਏਕਤਾ ਮੰਚ ਦੇ ਜਨਰਲ ਸਕੱਤਰ ਅਮਿਤ ਸ਼ਰਮਾ ਨੇ ਪੁਲਸ ਨੂੰ ਲਿਖ਼ਤੀ ਸ਼ਿਕਾਇਤ ਦਿੱਤੀ ਸੀ ਕਿ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਜਸਪਾਲ ਸਿੰਘ ਨੇ 7 ਅਕਤੂਬਰ ਨੂੰ ਇਕ ਖ਼ਬਰ ਪ੍ਰਕਾਸ਼ਿਤ ਕੀਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਾਤਾ ਚਿੰਤਪੁਰਨੀ ਵਿਖੇ ਮੱਥਾ ਟੇਕਣ ਗਏ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੱਕ ਲੱਗਣਗੇ 'ਬਿਜਲੀ ਕੱਟ', ਨਿੱਜੀ ਪਲਾਂਟਾਂ ਕੋਲ ਬਚਿਆ ਡੇਢ ਦਿਨ ਦਾ ਕੋਲਾ

PunjabKesari

 ਇਸ ਖ਼ਬਰ ਵਿੱਚ ਮਾਤਾ ਚਿੰਤਪੁਰਨੀ ਨੂੰ 'ਬੇਗਾਨੀ ਮਾਂ' ਲਿਖਿਆ ਗਿਆ ਸੀ, ਜਿਸ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਦੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਇਹ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਪੁੱਜੇ ਰਜ਼ੀਆ ਸੁਲਤਾਨਾ, CM ਚੰਨੀ ਕਰ ਸਕਦੇ ਨੇ ਵੱਡੇ ਐਲਾਨ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News