3 ਹਿੰਦੂ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Friday, Jul 17, 2020 - 06:16 PM (IST)

3 ਹਿੰਦੂ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖੰਨਾ (ਕਮਲ) : ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ, ਸ਼੍ਰੀ ਹਿੰਦੂ ਤਖ਼ਤ ਦੇ ਕੌਮੀ ਪ੍ਰਚਾਰਕ ਵੀਰੇਸ਼ ਸ਼ਾਂਡਿਲਿਆ ਅਤੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੱਤਵਾਦੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅੱਤਵਾਦੀਆਂ ਨੇ ਉਕਤ ਹਿੰਦੂ ਆਗੂਆਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ, ਜਿਸ 'ਤੇ ਅੰਬਾਲਾ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਜਿੰਮ 'ਚ ਨਹੀਂ ਕਰਨ ਦਿੱਤੀ ਐਕਸਰਸਾਈਜ਼ ਤਾਂ ਜਿੰਮ ਟ੍ਰੇਨਰ ਨੂੰ ਮਾਰੀਆਂ ਗੋਲ਼ੀਆਂ

ਧਮਕੀ ਦੇਣ ਵਾਲੇ ਵਿਅਕਤੀ ਨੇ ਸ਼ਾਂਡਿਲਿਆ ਨੂੰ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਕਿਹਾ ਹੈ ਕਿ ਤੁਸੀਂ ਭਿੰਡਰਾਂਵਾਲੇ ਅਤੇ ਖਾਲਿਸਤਾਨੀਆਂ ਬਾਰੇ ਬੋਲਦੇ ਹੋ, ਤੁਸੀਂ ਚਿੰਤਾ ਨਾ ਕਰੋ ਤੁਹਾਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਵਾਂਗ ਮੌਤ ਦੇ ਘਾਟ ਉਤਾਰਾਂਗੇ। ਸ਼ਾਂਡਿਲਿਆ ਨੇ ਇਸ ਧਮਕੀ ਤੋਂ ਤੁਰੰਤ ਬਾਅਦ ਪੁਲਸ ਦੇ ਗ੍ਰਹਿ ਵਿਭਾਗ ਨੂੰ ਇਸ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਸ ਹਰਕਤ ਵਿਚ ਆਈ ਅਤੇ ਹਿੰਦੂ ਆਗੂਆਂ ਨੂੰ ਮਿਲੀ ਧਮਕੀ 'ਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਤੁਰੰਤ ਐਕਸ਼ਨ ਲੈਂਦੇ ਹੋਏ ਹਰਿਆਣਾ ਦੇ ਗ੍ਰਹਿ ਸਕੱਤਰ ਨੂੰ ਕਾਰਵਾਈ ਲਈ ਸ਼ਿਕਾਇਤ ਭੇਜ ਦਿੱਤੀ ਹੈ। ਹਿੰਦੂ ਆਗੂਆਂ ਨੇ ਕਿਹਾ ਕਿ ਉਹ ਅੱਤਵਾਦ ਅਤੇ ਖਾਲਿਸਤਾਨ ਵਿਰੁੱਧ ਮੁਹਿੰਮ ਜਾਰੀ ਰੱਖਣਗੇ ਅਤੇ ਖੂਨ ਦੇ ਆਖਰੀ ਕਤਰੇ ਤੱਕ ਅੱਤਵਾਦ ਖ਼ਿਲਾਫ਼ ਸੰਘਰਸ਼ ਕਰਦੇ ਰਹਿਣਗੇ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 7 ਨਵੇਂ ਮਰੀਜ਼ਾਂ ਦੀ ਪੁਸ਼ਟੀ


author

Gurminder Singh

Content Editor

Related News