ਰਾਜੋਆਣਾ ਦੀ ਫਾਂਸੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਣਗੇ ਹਿੰਦੂ ਆਗੂ

Thursday, Feb 18, 2021 - 04:14 PM (IST)

ਲੁਧਿਆਣਾ (ਵਾਰਤਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਹੋਰ ਲੋਕਾਂ ਦੇ ਕਤਲ ਮਾਮਲੇ 'ਚ ਸ਼ਾਮਲ ਬਲਵੰਤ ਸਿੰਘ ਰਾਜੋਆਣਾ ਨੂੰ ਜਲਦੀ ਫਾਂਸੀ ਦੇਣ ਦੀ ਮੰਗ ਸਬੰਧੀ ਸ੍ਰੀ ਹਿੰਦੂ ਤਖ਼ਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਸੌਂਪੇਗਾ। ਇਸ ਸਬੰਧੀ ਸ੍ਰੀ ਹਿੰਦੂ ਤਖ਼ਤ ਦੇ ਮੁੱਖ ਪ੍ਰਦੇਸ਼ ਪ੍ਰਚਾਰਕ ਵਰੁਣ ਮਹਿਤਾ ਨੇ ਲੁਧਿਆਣਾ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ ਭੁੱਟੋ ਵੱਲੋਂ ਅੱਜ ਆਯੋਜਿਤ ਇਕ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ।

ਉਨ੍ਹਾਂ ਨੇ ਕਿਹਾ ਕਿ ਮੰਦਭਾਗੀ ਗੱਲ ਹੈ ਸਾਬਕਾ ਮੁੱਖ ਮੰਤਰੀ ਦੇ ਕਾਤਲ ਨੂੰ ਅਜੇ ਤੱਕ ਫਾਂਸੀ 'ਤੇ ਨਹੀਂ ਲਟਕਾਇਆ ਜਾ ਸਕਿਆ। ਹਿੰਦੂ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਲਈ ਬੇਹੱਦ ਸ਼ਰਮਨਾਕ ਗੱਲ ਹੈ ਕਿ ਹਰ ਵਾਰ ਚੋਣਾਂ 'ਚ ਸੂਬੇ 'ਚ ਅੱਤਵਾਦ ਦੇ ਖ਼ਾਤਮੇ ਦੇ ਨਾਂ 'ਤੇ ਵੋਟਾਂ ਮੰਗਣ ਵਾਲੇ ਆਗੂ ਉਸ ਨੂੰ ਖ਼ਤਮ ਕਰਨ ਵਾਲੇ ਆਗੂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ 'ਚ ਨਾਕਾਮ ਰਹੇ, ਜਦੋਂ ਕਿ 10 ਸਾਲਾਂ ਤੱਕ ਕੇਂਦਰ 'ਚ ਕਾਂਗਰਸ ਦੀ ਸਰਕਾਰ ਰਹੀ।

ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਉਨ੍ਹਾਂ ਦਾ ਵਾਰਸ ਹੋਣ ਦਾ ਦਾਅਵਾ ਕਰਨਾ ਵਾਲਾ ਉਨ੍ਹਾਂ ਦਾ ਪੋਤਾ ਰਵਨੀਤ ਬਿੱਟੂ ਵੀ ਤੀਜੀ ਵਾਰ ਸੰਸਦ ਮੈਂਬਰ ਬਣਿਆ ਪਰ ਉਸ ਨੇ ਵੀ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਨੂੰ ਸਜ਼ਾ ਦਿਵਾਉਣ ਦੀ ਕੋਈ ਪਹਿਲ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਹਿੰਦੂ ਤਖ਼ਤ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਅਤੇ ਅੱਤਵਾਦੀਆਂ ਨੂੰ ਸਜ਼ਾ ਦਿਵਾਉਣ ਲਈ ਜਲਦੀ ਹੀ ਮਾਰਚ ਕੱਢਿਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।


Babita

Content Editor

Related News