''ਅੱਤਵਾਦੀਆਂ ਦੀ ਹਿੱਟ ਲਿਸਟ ''ਤੇ ਰਹਿਣ ਵਾਲੇ ਹਿੰਦੂਆਂ ਦੀ ਸੁਰੱਖਿਆ ਰੱਬ ਆਸਰੇ''

01/10/2018 2:01:26 PM

ਲੁਧਿਆਣਾ (ਰਿਸ਼ੀ) : ਸ਼ਿਵ ਸੈਨਾ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਆਰ. ਡੀ. ਪੁਰੀ ਤੇ ਰਾਸ਼ਟਰੀ ਚੇਅਰਮੈਨ ਐੱਸ. ਡੀ. ਪੁਰੀ ਵਲੋਂ ਇਕ ਬੈਠਕ ਕੀਤੀ ਗਈ, ਜਿਸ 'ਚ ਸ਼ਿਵ ਸੈਨਿਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਬੀਤੇ ਦਿਨੀਂ ਪੰਜਾਬ 'ਚ ਹਿੰਦੂ ਆਗੂਆਂ ਦੇ ਇਕ ਤੋਂ ਬਾਅਦ ਇਕ ਹੋਏ ਕਤਲਾਂ ਉਪਰੰਤ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਆਈ. ਐੱਸ. ਆਈ. ਦੀ ਖਤਰਨਾਕ ਨੀਅਤ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਨੂੰ ਸਖਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀ ਪੰਜਾਬ ਦਾ ਮਾਹੌਲ ਫਿਰ ਖ਼ਰਾਬ ਕਰਨ ਦੇ ਲਗਾਤਾਰ ਯਤਨ ਕਰ ਰਹੇ ਹਨ ਅਤੇ ਅੱਤਵਾਦੀਆਂ ਦੀ ਹਿੱਟ ਲਿਸਟ 'ਤੇ ਰਹਿਣ ਵਾਲੇ ਹਿੰਦੂ ਆਗੂਆਂ ਦੀ ਸੁਰੱਖਿਆ ਰੱਬ ਆਸਰੇ ਹੈ। ਇਸ ਲਈ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਹਿੰਦੂਆਂ ਦੀ ਸੁਰੱਖਿਆ ਸਖ਼ਤ ਕਰਨੀ ਚਾਹੀਦੀ ਹੈ।