'ਪੰਜਾਬ ਬੰਦ' ਦੇ ਸੱਦੇ 'ਤੇ ਗੁਰਦਾਸਪੁਰ ਜ਼ਿਲ੍ਹਾ ਮੁਕੰਮਲ ਬੰਦ, ਪੁਲਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ (ਤਸਵੀਰਾਂ)

Saturday, Nov 05, 2022 - 11:36 AM (IST)

'ਪੰਜਾਬ ਬੰਦ' ਦੇ ਸੱਦੇ 'ਤੇ ਗੁਰਦਾਸਪੁਰ ਜ਼ਿਲ੍ਹਾ ਮੁਕੰਮਲ ਬੰਦ, ਪੁਲਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ (ਤਸਵੀਰਾਂ)

ਗੁਰਦਾਸਪੁਰ (ਵਿਨੋਦ) : ਅੰਮ੍ਰਿਤਸਰ ’ਚ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਚੇਅਰਮੈਨ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਦੇ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ’ਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਉਪ ਪ੍ਰਮੁੱਖ ਹਰਵਿੰਦਰ ਸੋਨੀ ਦੀ ਅਗਵਾਈ ’ਚ ਸਾਰੇ ਹਿੰਦੂ ਸੰਗਠਨਾਂ ਨੇ ਸ਼ਹਿਰ ’ਚ ਰੋਸ ਪ੍ਰਦਰਸ਼ਨ ਕੀਤਾ। ਹਿੰਦੂ ਸੰਗਠਨਾਂ ਵੱਲੋਂ ਖ਼ਾਲਿਸਤਾਨ ਅਤੇ ਅੱਤਵਾਦ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ

PunjabKesari

ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਨੂੰ ਮੁਕੰਮਲ ਬੰਦ ਰੱਖਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਸ਼ਹਿਰ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਅੰਮ੍ਰਿਤਸਰ ’ਚ ਬੀਤੇ ਦਿਨ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਚੇਅਰਮੈਨ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸ਼ਿਵ ਸੈਨਾ ਦੇ ਨਾਲ ਹਿੰਦੂ ਸੰਗਠਨਾਂ ਅਤੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ, ਸੋਸ਼ਲ ਮੀਡੀਆ 'ਤੇ ਪਾਈ ਪੋਸਟ

PunjabKesari

ਦੂਜੇ ਪਾਸੇ ਜ਼ਿਲ੍ਹਾ ਪੁਲਸ ਮੁਖੀ ਦੀਪਕ ਹਿਲੋਰੀ ਦੇ ਨਿਰਦੇਸ਼ਾਂ ’ਤੇ ਰੋਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਥਾਣਾ ਸਿਟੀ, ਥਾਣਾ ਸਦਰ, ਸੀ. ਆਈ. ਏ ਸਟਾਫ਼, ਥਾਣਾ ਤਿੱਬੜ ਸਮੇਤ ਹੋਰ ਵੱਖ-ਵੱਖ ਥਾਣਿਆਂ ਦੀ ਪੁਲਸ ਨੂੰ ਤਾਇਨਾਤ ਕੀਤਾ ਗਿਆ ਤਾਂ ਜੋ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News