ਹਿੰਦੂ ਤੋਂ ਸਿੱਖ ਸਜੇ ਨੌਜਵਾਨ ਦੀ ਬੇਮਿਸਾਲ ਸੇਵਾ, ਸੋਨੇ ਦੀ ਸਿਆਹੀ ਨਾਲ ਲਿਖ ਰਿਹੈ ‘ਸ੍ਰੀ ਗੁਰੂ ਗ੍ਰੰਥ ਸਾਹਿਬ’ (ਵੀਡੀਓ

Saturday, Jun 19, 2021 - 07:17 PM (IST)

ਬਠਿੰਡਾ (ਬਿਊਰੋ) - ਜ਼ਿਲ੍ਹਾ ਬਠਿੰਡਾ ਦੇ ਪਿੰਡ ਭਗਤਾ ਭਾਈ ਵਿਖੇ ਹਿੰਦੂ ਤੋਂ ਸਿੱਖ ਸਜੇ ਨੌਜਵਾਨ ਦੀ ਬੇਮਿਸਾਲ ਸੇਵਾ ਵੇਖਣ ਨੂੰ ਮਿਲੀ ਹੈ। ਸਿੱਖ ਨੌਜਵਾਨ ਬਣੇ ਮਨਕੀਰਤ ਵਲੋਂ ਆਪਣੇ ਛੋਟੇ ਜਿਹੇ ਘਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਤਾਰਾ ਕੀਤਾ ਜਾ ਰਿਹਾ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਨੌਜਵਾਨ ਵਲੋਂ ਇਹ ਉਤਾਰਾ ਸੋਨੇ ਦੀ ਸਿਆਹੀ ਨਾਲ ਕੀਤਾ ਜਾ ਰਿਹਾ ਹੈ। ਇਸ ਬਾਰੇ ਨੌਜਵਾਨ ਮਨਕੀਰਤ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪੂਰੇ ਹੋ ਜਾਣ ’ਤੇ ਉਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਲਈ ਕੁਝ ਵੱਖਰਾ ਕਰਨ ਦੀ ਸੋਚੀ। ਉਸ ਸਮੇਂ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਤਾਰਾ ਕਰਨਾ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਕ੍ਰਿਪਾ ਸਦਕਾ ਹੁਣ ਤੱਕ 250 ਅੰਗ ਪੂਰੇ ਹੋ ਚੁੱਕੇ ਹਨ। 

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ

ਉਨ੍ਹਾਂ ਨੇ ਕਿਹਾ ਕਿ ਇਕ ਅੰਗ ’ਤੇ 19 ਲਾਈਨਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਪਹਿਲਾਂ ਉਹ ਪੈਨਸਿਨ ਨਾਲ ਲਿਖਦੇ ਹਨ। ਇਸ ਦੌਰਾਨ ਉਨ੍ਹਾਂ ਨੂੰ ਸਿਹਾਰੀ, ਬਿਹਾਰੀ, ਔਂਕੜ, ਦੁਲੈਕਣ, ਕੰਨਾ, ਬਿੰਦੀ ਆਦਿ ਦਾ ਬਹੁਤ ਧਿਆਨ ਰੱਖਣਾ ਪੈਂਦਾ ਹੈ ਤਾਂ ਕਿ ਲਿਖਦੇ ਸਮੇਂ ਕਿਸੇ ਤਰ੍ਹਾਂ ਦੀ ਕੋਈ ਗ਼ਲਤੀ ਨਾ ਹੋਵੇ। ਉਸ ਨੇ ਕਿਹਾ ਕਿ ਉਹ ਪਹਿਲਾਂ ਹਿੰਦੂ ਸੀ ਪਰ ਹੁਣ ਉਸ ਨੇ ਸਿੱਖੀ ਰੂਪ ਧਾਰਨ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਬੱਚਿਆਂ 'ਚ ਵਧ ਰਿਹਾ ਮੋਬਾਇਲ ਦਾ ਰੁਝਾਨ ਬਣਿਆ ਚਿੰਤਾ ਦਾ ਵਿਸ਼ਾ, ਮਾਨਸਿਕ ਤਣਾਅ ਸਣੇ ਕਈ ਬੀਮਾਰੀਆਂ ਦਾ ਖ਼ਤਰਾ

PunjabKesari

ਉਸ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਬਾਣੀ ਨਾਲ ਉਨ੍ਹਾਂ ਨੂੰ ਪ੍ਰੇਮ ਸੀ ਅਤੇ ਉਨ੍ਹਾਂ ਨੂੰ ਚੰਗੀ ਲੱਗਦੀ। ਮੈਨੂੰ ਇਸ ਗੱਲ ਦੀ ਸਮਝ ਜ਼ਰੂਰ ਸੀ ਕਿ ਬਾਣੀ ਪੜ੍ਹਨ ਅਤੇ ਸੁਣਨ ਨੂੰ ਬਹੁਤ ਚੰਗੀ ਲੱਗਦੀ ਹੈ। ਕਬੀਰ ਸਾਹਿਬ ਜੀ ਦੇ ਜਦੋਂ ਸਲੋਕ ਬੋਲੇ ਜਾਂਦੇ ਤਾਂ ਉਨ੍ਹਾਂ ਨੇ ਮੈਨੂੰ ਬਹੁਤ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਮੈਂ ਬਾਣੀ ਸੁਣਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

PunjabKesari

ਉਨ੍ਹਾਂ ਕਿਹਾ ਕਿ ਬਾਣੀ ਸੁਣਨ ਨਾਲ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲਦੀ, ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਜਾਣਾ ਸ਼ੁਰੂ ਕਰ ਦਿੱਤਾ। ਗੁਰਦੁਆਰਾ ਸਾਹਿਬ ਜਾ ਕੇ ਉਨ੍ਹਾਂ ਨੇ ਤਬਲਾ ਸਿੱਖਣਾ ਸ਼ੁਰੂ ਕੀਤਾ, ਜਿਸ ਦੌਰਾਨ ਭਾਈ ਸਾਹਿਬ ਜੀ ਨੇ ਮੈਨੂੰ ਕੇਸ ਰੱਖਣ ਲਈ ਕਹਿ ਦਿੱਤਾ ਅਤੇ ਮੈਂ ਕੇਸ ਵੀ ਰੱਖ ਲਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰੂ ਸਾਹਿਬ ਜੀ ਦੀ ਕ੍ਰਿਪਾ ਹੌਲੀ-ਹੌਲੀ ਹੁੰਦੀ ਰਹੀ ਅਤੇ ਅੱਜ ਉਹ ਇਸ ਮੁਕਾਮ ’ਤੇ ਪਹੁੰਚ ਗਏ ਹਨ।  

ਪੜ੍ਹੋ ਇਹ ਵੀ ਖ਼ਬਰ - ...ਤੇ ਆਖਿਰਕਾਰ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਆ ਹੀ ਗਈ ਲਾਲੀ ਮਜੀਠੀਆ ਦੀ ਯਾਦ

PunjabKesari


author

rajwinder kaur

Content Editor

Related News