ਹਿੰਦੂਜਾ ਗਰੁੱਪ ਨੇ ਪੰਜਾਬ ’ਚ ਇਲੈਕਟ੍ਰਿਕ ਵਾਹਨ ਨਿਰਮਾਣ ਦੀ ਇੱਛਾ ਜਤਾਈ

02/25/2023 2:15:49 AM

ਚੰਡੀਗੜ੍ਹ (ਬਿਊਰੋ) : ਬੱਸ ਨਿਰਮਾਣ ਦੇ ਖੇਤਰ ’ਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ, ਜਿਸ ਵਿਚ ਐੱਸ. ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ, ਪਿਯੂਸ਼ ਜ਼ੋਨਲ ਹੈੱਡ ਅਸ਼ੋਕ ਲੇਅਲੈਂਡ, ਅਮਨ ਖੰਨਾ ਬਿਜ਼ਨੈੱਸ ਹੈੱਡ ਮਾਈਂਡ ਸਪੇਸ, ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬਿਲਿਟੀ ਸ਼ਾਮਲ ਸਨ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਚਾਰਜਸ਼ੀਟ

ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ, ਇਸ ਲਈ ਕੰਪਨੀ ਸੂਬੇ ਵਿਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ ਵੀ ਖੋਲ੍ਹਣ ਲਈ ਤਿਆਰ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀ. ਈ. ਵੀ. ਪੀ.)-2022 ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਿਤ ਕੀਤਾ ਜਾ ਸਕੇਗਾ।

ਹਿੰਦੂਜਾ ਗਰੁੱਪ ਦੇ ਵਫ਼ਦ ਨੇ ਪੰਜਾਬ ਦੀ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਕਰਨ ਲਈ  ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ‘ਤੇ ਖੜ੍ਹਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲੱਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਵੀ ਕੀਤੀ।


Manoj

Content Editor

Related News