ਪਟਵਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ ਵਕਫ਼ ਬੋਰਡ ਨੇ ਲਿਆ ਇਤਿਹਾਸਕ ਫ਼ੈਸਲਾ
Wednesday, Jun 21, 2023 - 05:50 PM (IST)
ਜਲੰਧਰ (ਅਲੀ)-ਪੰਜਾਬ ਵਕਫ਼ ਬੋਰਡ ਵੱਲੋਂ ਇਕ ਹੋਰ ਇਤਿਹਾਸਕ ਫ਼ੈਸਲਾ ਲੈਂਦਿਆਂ ਸੂਬੇ ਵਿਚ 3 ਹਜ਼ਾਰ ਪੈਨਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਦਕਿ ਇਸ ਦੇ ਪਟਵਾਰੀਆਂ ਦੀ ਤਨਖ਼ਾਹ 15 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਅਤੇ 5 ਹਜ਼ਾਰ ਰੁਪਏ ਟੀ. ਏ. ਦੇਣ ਦਾ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੰਗਲਵਾਰ ਨੂੰ ਏ. ਡੀ. ਜੀ. ਪੀ. ਮੁਹੰਮਦ ਫਯਾਜ਼ ਫਾਰੂਕੀ ਅਤੇ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਵੱਲੋਂ ਸੀ. ਈ. ਓ. ਲਤੀਫ ਅਹਿਮਦ ਥਿੰਦ ਨਾਲ ਪੀ. ਏ. ਪੀ. ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਵਕਫ਼ ਬੋਰਡ ਦੇ ਕਈ ਪੈਂਡਿੰਗ ਮਾਮਲਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ।
ਇਹ ਵੀ ਪੜ੍ਹੋ: ਅਜਬ-ਗਜ਼ਬ: ਬੱਚੇ ਨੇ ਅਜਗਰ ਨੂੰ ਸਮਝ ਲਿਆ ਖਿਡੌਣਾ, ਪਹਿਲਾਂ ਕੀਤੀ ਸਵਾਰੀ ਫਿਰ ਖੋਲ੍ਹਣ ਲੱਗਾ ਮੂੰਹ
ਪੰਜਾਬ ਵਕਫ਼ ਬੋਰਡ ਵੱਲੋਂ ਸੂਬੇ ਵਿਚ ਵਿਧਵਾ, ਅੰਗਹੀਣ ਅਤੇ ਬੁਢਾਪਾ ਪੈਨਸ਼ਨ ਦਿੱਤੀ ਜਾਂਦੀ ਹੈ, ਜਿਸ ਸਬੰਧੀ ਕਈ ਅਰਜ਼ੀਆਂ ਉਨ੍ਹਾਂ ਕੋਲ ਲੰਮੇਂ ਸਮੇਂ ਤੋਂ ਪੁੱਜੀਆਂ ਸਨ ਪਰ ਪੈਂਡਿੰਗ ਸਨ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਮੰਗ ਕੀਤੀ ਗਈ ਸੀ ਕਿ ਇਹ ਪੈਨਸ਼ਨਾਂ ਮਨਜ਼ੂਰ ਕੀਤੀਆਂ ਜਾਣ। ਇਸ ਲਈ ਬੋਰਡ ਵੱਲੋਂ 3 ਹਜ਼ਾਰ ਨਵੀਆਂ ਪੈਨਸ਼ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲਾਂ ਪੰਜਾਬ ਵਕਫ਼ ਬੋਰਡ ਵੱਲੋਂ 4200 ਦੇ ਕਰੀਬ ਪੈਨਸ਼ਨਾਂ ਦਿੱਤੀਆਂ ਜਾਂਦੀਆਂ ਸਨ। ਇਸ ਤੋਂ ਬਾਅਦ ਪੰਜਾਬ ਵਕਫ਼ ਬੋਰਡ ਦਾ ਸਾਲਾਨਾ ਪੈਨਸ਼ਨ ਬਜਟ ਲਗਭਗ 9 ਕਰੋੜ ਰੁਪਏ ਹੋਵੇਗਾ ਅਤੇ ਸੂਬੇ ਵਿਚ ਵੱਖ-ਵੱਖ ਸ਼੍ਰੇਣੀਆਂ ਦੇ ਕਰੀਬ 7200 ਲੋਕਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ। ਇਸ ਮੌਕੇ ਡਾ. ਮੁਹੰਮਦ ਅਸਲਮ ਅਤੇ ਜ਼ਮੀਲ ਅਹਿਮਦ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani