ਪੰਜਾਬ ਵਾਸੀਆਂ ਲਈ ਸਰਕਾਰ ਦਾ ਇਤਿਹਾਸਕ ਫ਼ੈਸਲਾ, ਤੇਜ਼ਾਬ ਪੀੜਤਾਂ ਨੂੰ ਵੀ ਦਿੱਤੀ ਵੱਡੀ ਰਾਹਤ

Thursday, Feb 13, 2025 - 05:28 PM (IST)

ਪੰਜਾਬ ਵਾਸੀਆਂ ਲਈ ਸਰਕਾਰ ਦਾ ਇਤਿਹਾਸਕ ਫ਼ੈਸਲਾ, ਤੇਜ਼ਾਬ ਪੀੜਤਾਂ ਨੂੰ ਵੀ ਦਿੱਤੀ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਵੱਡਾ ਅਤੇ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 30 ਸਾਲਾਂ ਦੌਰਾਨ ਗਰੀਬ ਵਰਗ ਲਈ 700 ਏਕੜ ਤੋਂ ਉੱਪਰ ਜਿਹੜੀ ਜ਼ਮੀਨ ਰੱਖੀ ਗਈ ਸੀ, ਉਹ ਗਰੀਬਾਂ ਨੂੰ ਨਹੀਂ ਮਿਲੀ।

ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ

ਇਸ ਲਈ ਹੁਣ ਸਰਕਾਰ ਨੇ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਤਹਿਤ ਅਜਿਹੀ ਸਾਰੀ ਜ਼ਮੀਨ ਦੀ ਪਛਾਣ ਕੀਤੀ ਜਾਵੇਗੀ ਅਤੇ ਇਸ ਨੂੰ ਓਪਨ ਮਾਰਕਿਟ 'ਚ ਸੇਲ ਕੀਤਾ ਜਾਵੇਗਾ। ਇਸ ਤੋਂ ਬਾਅਦ ਜਿਹੜਾ ਪੈਸਾ ਆਵੇਗਾ, ਉਸ ਨਾਲ ਪੰਜਾਬ ਦੇ 10 ਵੱਡੇ ਸ਼ਹਿਰਾਂ 'ਚ 1500 ਏਕੜ ਜ਼ਮੀਨ ਐਕਵਾਇਰ ਕੀਤੀ ਜਾਵੇਗੀ ਅਤੇ ਇਹ ਜ਼ਮੀਨ ਆਰਥਿਕ ਤੌਰ 'ਤੇ ਕਮਜ਼ੋਰ ਮਤਲਬ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : PSEB ਨੇ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਬੇਹੱਦ ਸਖ਼ਤੀ, ਨਾ ਮੰਨਣ ਵਾਲਿਆਂ ਦਾ ਰੁਕ ਜਾਵੇਗਾ...
ਤੇਜ਼ਾਬ ਪੀੜਤਾਂ ਲਈ ਅਹਿਮ ਫ਼ੈਸਲਾ
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਤੇਜ਼ਾਬ ਪੀੜਤਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਦੀ ਪੈਨਸ਼ਨ ਵਧਾ ਦਿੱਤੀ ਹੈ। ਪਹਿਲਾਂ ਤੇਜ਼ਾਬ ਪੀੜਤਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨੇ ਪੈਨਸ਼ਨ ਮਿਲਦੀ ਸੀ ਪਰ ਹੁਣ ਇਸ ਨੂੰ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ, ਇਸ 'ਚ ਥਰਡ ਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News