ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਇਸ ਤਰ੍ਹਾਂ ਮਨਾਇਆ ਖਾਲਸਾ ਦਾ ਸਾਜਨਾ ਦਿਵਸ

Monday, Apr 13, 2020 - 06:16 PM (IST)

ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਇਸ ਤਰ੍ਹਾਂ ਮਨਾਇਆ ਖਾਲਸਾ ਦਾ ਸਾਜਨਾ ਦਿਵਸ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਇਤਿਹਾਸਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਰੋਨਾ ਵਾਇਰਸ ਦੀ ਰੋਕਥਾਮ ਦੇ ਮੱਦੇਨਜ਼ਰ ਵਿਸਾਖੀ ਜੋੜ ਮੇਲਾ ਨਹੀਂ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕ ਸੇਵਾਦਾਰਾਂ ਨੇ ਖਾਲਸੇ ਦਾ ਸਾਜਨਾ ਦਿਵਸ ਸ਼ਰਧਾ ਅਤੇ ਸਾਵਧਾਨੀ ਨਾਲ ਮਨਾਇਆ। ਇਸ ਦੌਰਾਨ ਕਰਫਿਊ ਕਰਕੇ ਘਰਾਂ 'ਚ ਹੀ ਵਿਸਾਖੀ ਮਨਾਉਣ ਦੀ ਪ੍ਰੇਰਨਾ ਅਤੇ ਪਹਿਲਾਂ ਤੋਂ ਹੀ ਵੱਡੇ ਸਮਾਗਮ ਨਾ ਹੋਣ ਦੀ ਸੂਚਨਾ ਦੇ ਚਲਦਿਆਂ ਕਾਫੀ ਘੱਟ ਗਿਣਤੀ 'ਚ ਸੰਗਤ ਗੁਰਦੁਆਰਾ ਸਾਹਿਬ ਆਈ। ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਪੁਲਸ ਟੀਮ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਵਾਲਾ ਰਾਹ ਡੱਕਿਆ ਹੋਇਆ ਸੀ ਅਤੇ ਗੁਰੂਘਰ ਦੇ ਦੂਜੇ ਗੇਟ ਦੇ ਬਾਹਰ ਹੀ ਸੰਗਤਾਂ ਨੂੰ ਪ੍ਰਸਾਦ ਅਤੇ ਪੈਕ ਲੰਗਰ ਦਿੱਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ ► ਘਰ ਬੈਠੇ ਰਹੋਗੇ ਤਾਂ ਪੰਜ ਹਫ਼ਤੇ ਬਾਅਦ ਨਹੀਂ ਆਵੇਗਾ ਨਵਾਂ ਕੋਰੋਨਾ ਕੇਸ : ਮੁੱਖ ਮੰਤਰੀ

PunjabKesari

ਇਸ ਮੌਕੇ ਟਾਂਡਾ ਪੁਲਸ ਦੀ ਟੀਮ ਨੇ ਆਈਆਂ ਸੰਗਤਾਂ ਦੀ ਸਮਾਜਕ ਦੂਰੀ ਬਣਾ ਕੇ ਰੱਖੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ, ਹਜ਼ੂਰੀ ਰਾਗੀ ਭੈਅ ਰਘੁਵੀਰ ਸਿੰਘ, ਵਜ਼ੀਰ ਸਿੰਘ ਅਤੇ ਮਲਾਗਰ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਇਸ ਮੌਕੇ ਭਾਈ ਜਗਦੀਪ ਸਿੰਘ ਨੇ ਸੰਗਤ ਨੂੰ ਖਾਲਸੇ ਦੇ ਸਾਜਨਾ ਦਿਵਸ ਦੇ ਗੌਰਵਮਈ ਇਤਿਹਾਸ ਨਾਲ ਜੋੜਦੇ ਹੋਏ ਅਮੀਰ ਖਾਲਸਾਈ ਪਰੰਪਰਾਵਾ ਅਤੇ ਸਿੱਖੀ ਸਿਧਾਂਤਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਜਾਂਚ ਬਣਾਉਣ ਦੀ ਪ੍ਰੇਰਨਾ ਦਿੱਤੀ।

ਇਹ ਵੀ ਪੜ੍ਹੋ ► ਕੋਰੋਨਾ ਆਫਤ ਦਰਮਿਆਨ ਕੈਪਟਨ ਨੇ ਸੱਦੀ ਸਰਬ ਪਾਰਟੀ ਮੀਟਿੰਗ 

PunjabKesari

ਕੋਰੋਨਾ ਵਾਇਰਸ ਦੇ ਦੁਨੀਆ 'ਚੋਂ ਖਾਤਮੇ ਲਈ ਕੀਤੀ ਅਰਦਾਸ
ਇਸ ਮੌਕੇ ਸਮੂਹ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਦੁਨੀਆ 'ਚੋਂ ਖਾਤਮੇ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਕਿਹਾ। ਇਸ ਮੌਕੇ ਬਾਬਾ ਸੁੱਖਾ ਸਿੰਘ ਅਤੇ ਗੁਰਦੁਆਰਾ ਸਾਹਿਬ ਸੇਵਾਦਾਰ  ਅਤੇ ਪਿੰਡ ਦੀਆਂ ਸੰਗਤਾਂ ਨੇ ਹਾਜ਼ਰੀ ਲਗਾਈ। ਉਧਰ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ, ਮਨਜੀਤ ਸਿੰਘ ਦਸੂਹਾ, ਜੋਗਿੰਦਰ ਸਿੰਘ ਗਿਲਜੀਆਂ, ਭਾਜਪਾ ਆਗੂ ਜਵਾਹਰ ਲਾਲ ਖੁਰਾਣਾ ਨੇ ਸਮੂਹ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀਆਂ ਸ਼ੁਭਕਾਮਨਾਵਾ ਦਿੰਦੇ ਹੋਏ ਕੋਰੋਨਾ ਵਾਇਰਸ ਦੇ ਖਾਤਮੇ ਦੀ ਅਰਦਾਸ ਕਰਨ ਦੀ ਪ੍ਰੇਰਨਾ ਦਿੱਤੀ ਹੈ। |   


author

Anuradha

Content Editor

Related News