ਇਤਿਹਾਸਕ ਕਿਲ੍ਹਿਆਂ ਦਾ ਰੱਖ-ਰਖਾਅ ਉਨ੍ਹਾਂ ਦੀ ਮਹੱਤਤਾ ਅਨੁਸਾਰ ਕੀਤਾ ਜਾਵੇਗਾ: ਅਨਮੋਲ ਗਗਨ ਮਾਨ

07/27/2022 2:55:12 PM

ਅੰਮ੍ਰਿਤਸਰ (ਨੀਰਜ) - ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਇਤਿਹਾਸਕ ਕਿਲ੍ਹਿਆਂ ਦਾ ਰੱਖ-ਰਖਾਅ ਉਨ੍ਹਾਂ ਦੀ ਮਹੱਤਤਾ ਅਨੁਸਾਰ ਕੀਤਾ ਜਾਵੇਗਾ, ਜੋ ਸਾਡੇ ਵਿਰਸੇ ਅਤੇ ਇਤਿਹਾਸ ਨੂੰ ਰੂਪਮਾਨ ਕਰਨ। ਦੋ ਦਿਨਾਂ ਤੋਂ ਸ਼ਹਿਰ ਦੀਆਂ ਇਤਿਹਾਸਕ ਤੇ ਸੈਰ-ਸਪਾਟੇ ਵਾਲੇ ਸਥਾਨਾਂ ਦਾ ਦੌਰਾ ਕਰ ਰਹੇ ਮੈਡਮ ਮਾਨ ਨੇ ਸਥਾਨਕ ਕਿਲ੍ਹੇ ਵਿਚ ਚੱਲ ਰਹੀਆਂ ਡੀ. ਜੇ. ਦੀਆਂ ਧੁਨਾਂ ’ਤੇ ਕਿੰਤੂ ਕਰਦੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ, ਜਿਸਦਾ ਨਾਮ ਦੁਨੀਆਂ ਦੇ ਵੱਡੇ ਜਰਨੈਲਾਂ ਵਿਚ ਆਉਂਦਾ ਹੈ, ਦੇ ਸ਼ਾਹੀ ਕਿਲ੍ਹੇ ਨੂੰ ਸਾਡਾ ਮਨੋਰੰਜਨ ਨਹੀਂ ਸਗੋਂ ਵਿਰਾਸਤ, ਇਤਿਹਾਸ ਤੇ ਸਾਡੇ ਅਮੀਰ ਵਿਰਸੇ ਦੀ ਤਰਜ਼ਮਾਨੀ ਕਰਨੀ ਚਾਹੀਦੀ ਹੈ। 

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

PunjabKesari

ਇਸੇ ਨਾਲ ਸਬੰਧਤ ਸਾਰੀ ਪੇਸ਼ਕਾਰੀ ਇੱਥੇ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੀਆਂ ਸਾਰੀਆਂ ਇਤਿਹਾਸਕ ਥਾਵਾਂ, ਜਿੰਨਾ ਵਿਚ ਗੁਰੂ ਸਾਹਿਬਾਨ ਤੇ ਰਾਜਿਆਂ ਮਾਹਰਾਜਿਆਂ ਦੇ ਕਿਲ੍ਹੇ ਸ਼ਾਮਲ ਹਨ, ਨੂੰ ਉਨ੍ਹਾਂ ਦੇ ਇਤਿਹਾਸਕ ਪਰਿਪੇਖ ਵਿਚ ਸੰਭਾਲਣ ਦੀ ਕੋਸ਼ਿਸ਼ ਕਰਾਂਗੀ, ਤਾਂ ਜੋ ਪੰਜਾਬ ਲਈ ਦੇਸ਼-ਵਿਦੇਸ਼ ਦੇ ਸੈਲਾਨੀਆਂ ਲਈ ਖਿੱਚ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਸਨਅਤ ਦੇਸ਼ ਅਤੇ ਰਾਜ ਸਰਕਾਰਾਂ ਲਈ ਵੱਡੀ ਆਮਦਨ ਦਾ ਸਾਧਨ ਬਣ ਸਕਦੀ ਹੈ। ਇਸ ਵਿਚ ਲੱਖਾਂ ਲੋਕਾਂ ਨੂੰ ਰੋਜ਼ਗਾਰ ਦੇਣ ਦੀ ਸਮਰੱਥਾ ਹੈ ਪਰ ਸਾਡੀਆਂ ਸਰਕਾਰਾਂ ਵੱਲੋਂ ਇਸ ਪਾਸੇ ਧਿਆਨ ਨਾ ਦੇਣ ਕਾਰਨ ਅਸੀਂ ਇਸ ਕੰਮ ਵਿਚ ਬਹੁਤ ਪਿੱਛੇ ਰਹਿ ਗਏ ਹਾਂ। 

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਮੈਂ ਆਪਣੇ ਕਾਰਜ ਕਾਲ ਵਿਚ ਅਜਿਹਾ ਕੰਮ ਕਰਾਂ ਕਿ ਆਉਣ ਵਾਲੀ ਸਰਕਾਰ ਵਿਚ ਸੈਰ-ਸਪਾਟਾ ਵਿਭਾਗ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਹੋਟਲ ਸਨਅਤ ਤੋਂ ਸੁਝਾਅ ਲਏ ਅਤੇ ਕਿਹਾ ਕਿ ਉਹ ਆਪਣੇ ਸ਼ਹਿਰ ਦੇ ਵਿਕਾਸ ਲਈ ਸੈਲਾਨੀ ਪੱਖੀ ਰੋਡ ਮੈਪ ਤਿਆਰ ਕਰਨ ਅਤੇ ਮੈਂ ਛੇਤੀ ਤੁਹਾਡੇ ਨਾਲ ਵਿਸਥਾਰਤ ਮੀਟਿੰਗ ਕਰਕੇ ਇਸ ਨਕਸ਼ੇ ਅਨੁਸਾਰ ਕੰਮ ਕਰਨ ਲਈ ਯੋਜਨਾ ਉਲੀਕਾਗੀਂ। ਅੰਮ੍ਰਿਤਸਰ ਦੀ ਗੱਲ ਕਰਦੇ ਉਨ੍ਹਾਂ ਕਿਹਾ ਕਿ ਜਿੰਨੇ ਸ਼ਰਧਾਲੂ ਤੇ ਸੈਲਾਨੀ ਇੱਥੇ ਰੋਜ਼ਾਨਾ ਆਉਂਦੇ ਹਨ, ਸ਼ਾਇਦ ਹੀ ਦੁਨੀਆਂ ਦੇ ਕਿਸੇ ਹੋਰ ਸ਼ਹਿਰ ਵਿਚ ਜਾਂਦੇ ਹੋਣ। ਇੰਨਾ ਲੋਕਾਂ ਨੂੰ ਇਕ ਤੋਂ ਵੱਧ ਦਿਨ ਲਈ ਰੋਕਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ, ਜਿਸ ਨਾਲ ਕਾਰੋਬਾਰ ਤੇ ਰੋਜ਼ਗਾਰ ਦੇ ਬੇਤਹਾਸ਼ਾ ਮੌਕੇ ਪੈਦਾ ਹੋਣਗੇ। 

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

PunjabKesari

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸੈਰ-ਸਪਾਟਾ ਸਨਅਤ ਦੇ ਵਿਕਾਸ ਲਈ ਇਕ ਅਥਾਰਟੀ, ਜਿਸਦਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਚ ਹੋਵੇ, ਬਨਾਉਣ ਦਾ ਸੁਝਾਅ ਦਿੱਤਾ। ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸ. ਏ ਪੀ ਸਿੰਘ ਚੱਠਾ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਕਹਿੰਦੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਰਾਜ ਦੇ ਕਿਸੇ ਸੈਰ ਸਪਾਟਾ ਮੰਤਰੀ ਨੇ ਸਾਡੀਆਂ ਮੁਸ਼ਿਕਲਾਂ ਜਾਣਨ ਲਈ ਸਾਡੇ ਨਾਲ ਗੱਲਬਾਤ ਕੀਤੀ ਹੈ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਪਿਊਸ਼ ਕਪੂਰ ਨੇ ਭਵਿੱਖ ਦਾ ‘ਰੋਡ ਮੈਪ’ ਤਿਆਰ ਕਰਨ ਲਈ ਥੋੜਾ ਸਮਾਂ ਮੰਗਦੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਅਸੀਂ ਸੈਲਾਨੀ ਪੱਖੀ ਮਾਹੌਲ ਦੇਣ ਲਈ ਤੁਹਾਡੇ ਨਾਲ ਗੱਲਬਾਤ ਕਰੀਏ, ਨਾ ਕਿ ਆਪਣੇ ਨਿੱਜੀ ਮੁਫ਼ਾਦ ਲਈ। 

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

ਇਸ ਮੌਕੇ ਡਾਇਰੈਕਟਰ ਸੈਰ ਸਪਾਟਾ ਕੁਰਣੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ.ਐੱਮ. ਮਨਕੰਵਲ ਸਿੰਘ, ਐੱਸ.ਪੀ. ਟ੍ਰੈਫਿਕ ਅਮਨਦੀਪ ਕੌਰ, ਐਕਸੀਅਨ ਪੁੱਡਾ ਗੁਰਪ੍ਰੀਤ ਸਿੰਘ, ਸ੍ਰੀ ਰਵਿੰਦਰ ਕੁਮਾਰ ਹੰਸ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਆਉਣ ਉਤੇ ਪੁਲਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਵੱਲੋਂ ਕੈਬਨਿਟ ਮੰਤਰੀ ਨੂੰ ਜੀ ਆਇਆਂ ਕਿਹਾ ਗਿਆ। ਇਸ ਮਗਰੋਂ ਕੈਬਨਿਟ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਇਤਿਹਾਸਕ ਸਥਾਨ ਸਮਰ ਪੈਲਸ ਦਾ ਦੌਰਾ ਕੀਤਾ ਅਤੇ ਭਗਵਾਨ ਵਾਲੀਮਕ ਦੇ ਤੀਰਥ ਸਥਾਨ ਵਿਖੇ ਸ਼ਰਧਾ ਸੁਮਨ ਭੇਟ ਕੀਤੀ। 

PunjabKesari


rajwinder kaur

Content Editor

Related News