ਲੋਕ ਸਭਾ ਹਲਕਾ ਸੰਗਰੂਰ ਸੀਟ 'ਤੇ ਹੋਵੇਗਾ ਜ਼ਬਰਦਸਤ ਮੁਕਾਬਲਾ, ਜਾਣੋ ਪਿਛਲੇ 25 ਸਾਲ ਦਾ ਇਤਿਹਾਸ
Friday, May 24, 2024 - 07:16 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਇਕ ਜੂਨ ਨੂੰ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪੰਜਾਬ ਦੀ ਹੌਟ ਸੀਟ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਲੋਕ ਸਭਾ ਚੋਣਾਂ ਲਈ ਲਗਭਗ ਸਾਰੀਆਂ ਹੀ ਪਾਰਟੀਆਂ ਨੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਦੱਸ ਦਈਏ ਕਿ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਮੌਜੂਦਾ ਮੈਂਬਰ ਪਾਰਲੀਮੈਂਟ ਹਨ, ਜਿਨ੍ਹਾਂ ਨੇ 2022 'ਚ ਜ਼ਿਮਨੀ ਵਿਚ ਚੋਣ 'ਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ 'ਚ ਮੁੜ ਕਦਮ ਰੱਖਿਆ। ਇਸ ਸੀਟ 'ਤੇ ਇਸ ਵਾਰ ਮੁਕਾਬਲਾ ਪੰਜ ਕੋਣਾ ਹੋਣ ਜਾ ਰਿਹਾ ਹੈ।
ਇਨ੍ਹਾਂ ਉਮੀਦਵਾਰਾਂ ਵਿਚਕਾਰ ਹੋਵੇਗਾ ਜ਼ਬਰਦਸਤ ਮੁਕਾਬਲਾ
ਦੱਸ ਦੇਈਏ ਕਿ 2024 ਲੋਕ ਸਭਾ ਚੋਣਾਂ ਲਈ ਉਮੀਦਵਾਰਾਂ 'ਚ 'ਆਪ' ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ 'ਤੇ ਦਾਅ ਖੇਡਿਆ ਹੈ। ਉਥੇ ਹੀ ਕਾਂਗਰਸ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ, ਜਦਕਿ ਭਾਜਪਾ ਵੱਲੋਂ ਅਰਵਿੰਦ ਖੰਨਾ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਮਾਨ ਵੀ ਦੋਬਾਰਾ ਚੋਣ ਮੈਦਾਨ ਵਿੱਚ ਹਨ। ਇਨ੍ਹਾਂ ਪੰਜ ਉਮੀਦਵਾਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲੇਗਾ। ਇਸ ਦੇ ਇਲਾਵਾ ਬਸਪਾ ਨੇ ਡਾ. ਮੱਖਣ ਸਿੰਘ ਨੂੰ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ- ਅੱਤ ਦੀ ਪੈ ਰਹੀ ਲੂ ਦਰਮਿਆਨ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਜਾਣੋ ਆਉਣ ਦਿਨਾਂ ਦਾ Weather Update
ਇਹ 9 ਹਲਕੇ ਆਉਂਦੇ ਨੇ ਸੰਗਰੂਰ ਦੇ ਅੰਦਰ
ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ 'ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ 'ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ 'ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।
ਸੰਗਰੂਰ ਸੀਟ ਦਾ 1999 ਤੋਂ ਲੈ ਕੇ ਹੁਣ ਤੱਕ ਦਾ ਲੋਕ ਸਭਾ ਚੋਣਾਂ ਦਾ ਪਿਛੋਕੜ
ਲੋਕ ਸਭਾ ਹਲਕਾ ਸੰਗਰੂਰ 'ਚ ਜੇਕਰ 1999 ਤੋਂ ਲੈ ਕੇ 6 ਵਾਰ ਹੋਈਆਂ ਲੋਕ ਸਭਾ ਚੋਣਾਂ (ਇਕ ਵਾਰ ਜ਼ਿਮਨੀ ਚੋਣ) ਤੱਕ ਦੇ ਅੰਕੜਿਆਂ 'ਤੇ ਨਜ਼ਰ ਮਾਰੀ ਜਾਵੇ ਤਾਂ ਇਥੋਂ ਦੋ ਵਾਰ ਅਕਾਲੀ ਦਲ (ਅ) ਇਕ ਵਾਰ ਕਾਂਗਰਸ, ਇਕ ਵਾਰ ਅਕਾਲੀ ਦਲ ਅਤੇ ਦੋ ਵਾਰ ਆਮ ਆਦਮੀ ਪਾਰਟੀ ਜਿੱਤ ਹਾਸਲ ਕਰ ਚੁੱਕੀ ਹੈ।
ਲਗਾਤਾਰ ਦੋ ਵਾਰ ਜਿੱਤ ਹਾਸਲ ਕਰਨ ਵਾਲੇ CM ਭਗਵੰਤ ਮਾਨ ਦੀ ਸਾਖ਼ ਦਾਅ 'ਤੇ
ਸੰਗਰੂਰ ਲੋਕ ਸਭਾ ਸੀਟ 'ਤੇ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਖ਼ ਦਾਅ 'ਤੇ ਲੱਗੀ ਹੋਈ ਹੈ, ਕਿਉਂਕਿ 2022 'ਚ ਭਾਵੇਂ 'ਆਪ' ਵਿਧਾਨ ਸਭਾ ਚੋਣਾਂ ਜਿੱਤ ਗਈ ਸੀ ਪਰ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਣਨ ਦੌਰਾਨ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇਣ ਪਿੱਛੋਂ ਹੋਈ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ- PM ਮੋਦੀ ਦੀ ਆਮਦ ਸਬੰਧੀ ਜਲੰਧਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੁਜਰਾਤ ਪੁਲਸ ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ
ਜਾਣੋ ਕਿਹੜੀ ਪਾਰਟੀ ਦੇ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਪਈਆਂ
ਸਾਲ | ਜੇਤੂ | ਪਾਰਟੀ | ਵੋਟਾਂ |
2022 (ਜ਼ਿਮਨੀ ਚੋਣ) | ਸਿਮਰਨਜੀਤ ਸਿੰਘ ਮਾਨ | ਸ਼੍ਰੋਮਣੀ ਅਕਾਲੀ ਦਲ (ਅ) | 2,53,154 |
2019 | ਭਗਵੰਤ ਮਾਨ | ਆਮ ਆਦਮੀ ਪਾਰਟੀ | 4,13,561 |
2014 | ਭਗਵੰਤ ਮਾਨ | ਆਮ ਆਦਮੀ ਪਾਰਟੀ | 5,33,237 |
2009 | ਵਿਜੇ ਇੰਦਰ ਸਿੰਗਲਾ | ਕਾਂਗਰਸ | 3,58,670 |
2004 | ਸੁਖਦੇਵ ਸਿੰਘ ਢੀਂਡਸਾ | ਸ਼੍ਰੋਮਣੀ ਅਕਾਲੀ ਦਲ | 2,86,828 |
1999 | ਸਿਮਰਨਜੀਤ ਸਿੰਘ ਮਾਨ | ਸ਼੍ਰੋਮਣੀ ਅਕਾਲੀ ਦਲ (ਅ) | 2,98,846 |
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8