ਡਾ. ਨਿੱਝਰ ਵੱਲੋਂ ਲੁਧਿਆਣਾ ''ਚ ਪੰਜਾਬ ਦੇ ਪਹਿਲੇ ਹਾਈਟੈੱਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦੀ ਸ਼ੁਰੂਆਤ
Wednesday, Aug 03, 2022 - 01:39 AM (IST)
ਚੰਡੀਗੜ੍ਹ/ਲੁਧਿਆਣਾ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਅੱਜ ਲੁਧਿਆਣਾ 'ਚ ਪੰਜਾਬ ਦੇ ਪਹਿਲੇ ਹਾਈਟੈੱਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ ਗਿਆ, ਜਿਸ ਦੇ ਤਹਿਤ ਸ਼ਹਿਰ ਵਿੱਚ ਲਗਭਗ 1401 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਹ ਕੇਂਦਰ ਸ਼ਹਿਰ ਦੀ ਵਿਆਪਕ ਨਿਗਰਾਨੀ ਲਈ 35.96 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਗਿਆ ਹੈ ਅਤੇ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਤੋਂ ਇਸ ਦਾ ਸੰਚਾਲਨ ਕੀਤਾ ਜਾਵੇਗਾ।
ਖ਼ਬਰ ਇਹ ਵੀ : ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10
ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਰਾਹੀਂ ਟ੍ਰੈਫਿਕ, ਕਾਨੂੰਨ ਵਿਵਸਥਾ, ਐੱਲ.ਈ.ਡੀ. ਲਾਈਟਾਂ ਦੀ ਨਿਗਰਾਨੀ, ਐੱਸ.ਟੀ.ਪੀ., ਸੀ.ਈ.ਟੀ.ਪੀ., ਛੱਤ ਵਾਲੇ ਸੋਲਰ ਪੈਨਲ, ਨਾਜਾਇਜ਼ ਕਬਜ਼ੇ ਅਤੇ ਨਗਰ ਨਿਗਮ ਦੇ ਮਾਲੀਆ ਉਗਰਾਹੀ ਦੀ ਨਿਗਰਾਨੀ ਵਿੱਚ ਸਹਾਈ ਸਿੱਧ ਹੋਵੇਗਾ। ਇਸ ਤੋਂ ਇਲਾਵਾ ਪ੍ਰਾਪਰਟੀ ਟੈਕਸ, ਵਾਟਰ ਐਂਡ ਸੀਵਰੇਜ, ਡਿਸਪੋਜ਼ਲ, ਪਾਲਤੂ ਜਾਨਵਰਾਂ ਦੀ ਰਜਿਸਟ੍ਰੇਸ਼ਨ, ਕਾਓ-ਸੈੱਸ ਇਕੱਠਾ ਕਰਨਾ, ਮੁਲਾਂਕਣ ਅਤੇ ਫੈਸਲੇ ਲੈਣਾ, ਸੀ.ਪੀ.ਸੀ.ਬੀ. ਅਤੇ ਪੀ.ਪੀ.ਸੀ.ਬੀ. ਤੋਂ ਪ੍ਰਾਪਤ ਡਾਟਾ ਨਾਲ ਹਵਾ ਦੀ ਗੁਣਵੱਤਾ ਨੂੰ ਮਾਪਣਾ, ਠੋਸ ਰਹਿੰਦ-ਖੂੰਹਦ ਵਾਲੇ ਟਰੱਕਾਂ, ਨਗਰ ਨਿਗਮ ਦੇ ਵਾਹਨਾਂ ਦੀ ਨਿਗਰਾਨੀ ਲਈ ਵਾਹਨ ਟ੍ਰੈਕਿੰਗ ਸਿਸਟਮ (ਜੀ.ਪੀ.ਐੱਸ.), ਸਿਟੀ ਬੱਸ ਸੇਵਾਵਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : 12 ਗਊਵੰਸ਼ਾਂ ਦੀ ਮੌਤ ਦੀ ਗੁੱਥੀ ਪਟਿਆਲਾ ਪੁਲਸ ਨੇ 24 ਘੰਟਿਆਂ ’ਚ ਸੁਲਝਾਈ, ਅੰਤਰਰਾਜੀ 6 ਗਊ ਸਮੱਗਲਰ ਗ੍ਰਿਫ਼ਤਾਰ
ਸ਼ਹਿਰ 'ਚ 300 ਹੋਰ ਕੈਮਰੇ ਵੀ ਲਗਾਏ ਜਾ ਰਹੇ ਹਨ, ਜੋ ਕਿ ਆਈ.ਸੀ.ਸੀ. ਸੈਂਟਰ ਨਾਲ ਜੁੜੇ ਹੋਣਗੇ। ਇਹ ਨਵੇਂ ਕੈਮਰੇ ਸੈਕੰਡਰੀ ਪੁਆਇੰਟਾਂ ਤੋਂ ਕੂੜਾ ਇਕੱਠਾ ਕਰਨ ਵਾਲੇ, ਬੁੱਢੇ ਨਾਲੇ ਦੇ ਕੰਪੈਕਟਰ, ਅਵਾਰਾ ਪਸ਼ੂ, ਮਾਲੀਆ ਉਗਰਾਹੀ ਜਿਵੇਂ ਕਿ ਜੀ.ਆਈ.ਐੱਸ. ਨਕਸ਼ਿਆਂ ਨਾਲ ਏਕੀਕਰਨ ਤੋਂ ਬਾਅਦ ਯੂ.ਆਈ.ਡੀ. ਨੰਬਰ ਪਲੇਟਾਂ ਨੂੰ ਲਾਗੂ ਕਰਨ ਤੋਂ ਬਾਅਦ ਪ੍ਰਾਪਰਟੀ ਟੈਕਸ ਅਤੇ ਪਾਣੀ ਦੇ ਟੈਕਸਾਂ ਦੀ ਨਿਗਰਾਨੀ ਕਰਨ ਵਿੱਚ ਵੀ ਮਦਦ ਕਰਨਗੇ। ਪੁਲਸ ਅਤੇ ਨਗਰ ਨਿਗਮ ਦੇ ਵਾਹਨਾਂ 'ਤੇ 30 ਵਾਹਨ ਮਾਊਂਟਡ ਕੈਮਰਾ ਸਿਸਟਮ ਵੀ ਲਗਾਏ ਜਾ ਰਹੇ ਹਨ, ਜੋ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ/ਮੁਜ਼ਾਹਰੇ/ਜਨਤਕ ਇਕੱਠ/ਕਾਰਜਾਂ ਦੌਰਾਨ ਲਾਈਵ ਵੀਡੀਓਗ੍ਰਾਫੀ ਰਾਹੀਂ ਨਿਗਰਾਨੀ ਰੱਖਣ ਵਿੱਚ ਮਦਦ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੋਈ ਗੋਲੀਬਾਰੀ, ਹਮਲਾਵਰਾਂ ਨੇ ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਕੈਬਨਿਟ ਮੰਤਰੀ ਨਿੱਝਰ ਨੇ ਕਿਹਾ ਕਿ 200 ਮੀਟਰ ਦੀ ਰੇਂਜ ਵਾਲੇ 600 ਬਾਹਰੀ ਆਈ.ਆਰ. ਇਲੂਮੀਨੇਟਰ ਜ਼ੀਰੋ ਵਿਜ਼ੀਬਿਲਟੀ ਦੌਰਾਨ ਵੀ ਬਿਹਤਰ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਇਸ ਨਾਲ ਸ਼ਹਿਰ ਵਿੱਚ ਸੁਰੱਖਿਆ ਦੀ ਸਥਿਤੀ ਨੂੰ ਵਧਾਉਣ 'ਚ ਮਦਦ ਮਿਲੇਗੀ ਅਤੇ ਸਾਨੂੰ ਉਮੀਦ ਹੈ ਕਿ ਲੋਕ ਆਪਣੇ-ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਏਕੀਕ੍ਰਿਤ ਕਮਾਂਡ ਸੈਂਟਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਵਿਆਪਕ ਤਬਦੀਲੀ ਲਿਆਵੇਗਾ। ਆਈ.ਸੀ.ਸੀ.ਸੀ. ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਨਾ ਸਿਰਫ਼ ਲੁਧਿਆਣਾ ਨੂੰ ਸੁਰੱਖਿਅਤ ਬਣਾਏਗਾ ਸਗੋਂ ਨਗਰ ਨਿਗਮ ਦੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਡਲਿਵਰੀ ਵਿੱਚ ਵੀ ਸੁਧਾਰ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਉਪਲਬਧੀ, PSPCL ਨੇ ਰਿਕਾਰਡ 14,207 ਮੈਗਾਵਾਟ ਬਿਜਲੀ ਸਪਲਾਈ ਕੀਤੀ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਉਦਯੋਗਿਕ ਹੱਬ ਲੁਧਿਆਣਾ ਨੂੰ ਦੇਸ਼ ਦੇ ਅਤਿ-ਆਧੁਨਿਕ ਸਹੂਲਤਾਂ ਅਤੇ ਬਿਹਤਰੀਨ ਬੁਨਿਆਦੀ ਢਾਂਚੇ ਵਾਲੇ ਬਿਹਤਰੀਨ ਸ਼ਹਿਰਾਂ 'ਚੋਂ ਇਕ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਜ਼ੋਨ ਡੀ-ਦਫ਼ਤਰ ਵਿੱਚ ਬੂਟਾ ਲਾਇਆ। ਬਾਅਦ ਵਿੱਚ ਉਨ੍ਹਾਂ ਨਗਰ ਨਿਗਮ ਦੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਮਾਛੀਵਾੜਾ ਦੀ ਬਲਾਕ ਸੰਮਤੀ ਚੇਅਰਪਰਸਨ ਬੇਭਰੋਸਗੀ ਮਤੇ ਤੋਂ ਬਾਅਦ ਅਹੁਦੇ ਤੋਂ ਹਟਾਈ
ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਰਾਕੇਸ਼ ਪਰਾਸ਼ਰ ਪੱਪੀ, ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਤੇ ਸ਼ਰਨਪਾਲ ਸਿੰਘ ਮੱਕੜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।