HIV ਪਾਜ਼ੇਟਿਵ ਖ਼ੂਨ ਚੜ੍ਹਾਉਣ ਦੇ ਮਾਮਲੇ ''ਚ ਸਿਹਤ ਮੰਤਰੀ ਦੇ ਹੁਕਮਾਂ ''ਤੇ 4 ਦੋਸ਼ੀ ਬਰਖ਼ਾਸਤ

Tuesday, Nov 24, 2020 - 06:11 PM (IST)

HIV ਪਾਜ਼ੇਟਿਵ ਖ਼ੂਨ ਚੜ੍ਹਾਉਣ ਦੇ ਮਾਮਲੇ ''ਚ ਸਿਹਤ ਮੰਤਰੀ ਦੇ ਹੁਕਮਾਂ ''ਤੇ 4 ਦੋਸ਼ੀ ਬਰਖ਼ਾਸਤ

ਬਠਿੰਡਾ (ਕੁਨਾਲ ਬਾਂਸਲ): ਸਿਹਤ ਮੰਤਰੀ ਪੰਜਾਬ ਬਲਬੀਰ ਸਿੱਧੂ ਦੇ ਹੁਕਮਾਂ ਤੋਂ ਬਾਅਦ ਸਿਹਤ ਮਹਿਕਮੇ ਨੇ ਮਾਸੂਮ ਬੱਚਿਆਂ ਨੂੰ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜਾਉਣ ਦੇ ਮਾਮਲੇ 'ਚ ਦੋਸ਼ੀ ਪਾਏ ਗਏ 4 ਐੱਮ.ਐੱਲ.ਟੀ. ਨੌਕਰੀ ਤੋਂ ਬਰਖਾਸਤ ਕਰ ਦਿੱਤੇ ਗਏ ਹਨ, ਇਨ੍ਹਾਂ ਚਾਰਾਂ ਨੂੰ ਵੱਡੀ ਲਾਪਰਵਾਹੀ ਕਾਰਨ ਕੀਤੇ ਗੁਨਾਹ ਦਾ ਦੋਸ਼ੀ ਪਾਇਆ ਗਿਆ ਸੀ।

ਇਹ ਵੀ ਪੜ੍ਹੋ:  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁੜ ਮੱਲੀਆਂ ਪਟੜੀਆਂ, ਦੁਚਿੱਤੀ 'ਚ ਰੇਲਵੇ ਮਹਿਕਮਾ

ਇਸ ਤੋਂ ਪਹਿਲਾਂ ਬਠਿੰਡਾ ਦੀ ਬਲੱਡ ਬੈਂਕ ਦੇ ਕਰਮਚਾਰੀ ਨੇ ਇੱਕ ਮਾਸੂਮ ਬੱਚੇ ਨੂੰ ਜਾਣਬੁੱਝ ਕੇ ਸਾਜਿਸ਼ ਤਹਿਤ ਐਚ.ਆਈ.ਵੀ. ਪਾਜ਼ੇਟਿਵ ਖੂਨ ਚੜਾਇਆ ਸੀ, ਜਿਸ ਤੋਂ ਬਾਅਦ ਉਸਦੇ ਖ਼ਿਲਾਫ਼ ਕੇਸ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਇਕ ਹੋਰ ਜਨਾਨੀ ਨੂੰ ਵੀ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜਾਇਆ ਗਿਆ ਸੀ।ਸਿਹਤ ਮੰਤਰੀ ਨੇ ਸਖ਼ਤ ਕਾਰਵਾਈ ਕਰਦਿਆਂ ਬਾਕੀ ਮੁਲਾਜ਼ਮਾਂ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਮਰੀਜ਼ਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ:  ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ


author

Shyna

Content Editor

Related News