ਜਲੰਧਰ: HMV ਕਾਲਜ ਦੇ ਬਾਹਰ ਵਿਦਿਆਰਥਣਾਂ ਦਾ ਪ੍ਰਦਰਸ਼ਨ
Monday, Nov 18, 2019 - 03:13 PM (IST)

ਜਲੰਧਰ (ਸੋਨੂੰ)— ਜਲੰਧਰ ਦੇ ਮਸ਼ਹੂਰ ਐੱਚ .ਐੱਮ. ਵੀ. ਕਾਲਜ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕਾਲਜ ਪ੍ਰਬੰਧਕ ਵੱਲੋਂ ਇਕ ਵਿਦਿਆਰਥਣ ਨਾਲ ਗਲਤ ਵਿਵਹਾਰ ਕੀਤਾ ਗਿਆ ਅਤੇ ਜਾਤੀਸੂਚਕ ਸ਼ਬਦ ਕਹੇ ਗਏ। ਵਿਦਿਆਰਥਣਾਂ ਵੱਲੋਂ ਕਾਲਜ ਦੇ ਬਾਹਰ ਧਰਨਾ ਲਗਾ ਕੇ ਕਾਲਜ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਕ ਵਿਦਿਆਰਥਣ ਨੇ ਕਾਲਜ ਦੇ ਪ੍ਰਬੰਧਕ 'ਤੇ ਜਾਤੀਸੂਚਕ ਸ਼ਬਦ ਬੋਲਣ ਦਾ ਦੋਸ਼ ਲਗਾਇਆ ਹੈ। ਵਿਦਿਆਰਥਣਾਂ ਦਾ ਕਹਿਣਾ ਹੈ ਕਿ ਕਾਲਜ ਪ੍ਰਬੰਧਕ ਵੱਲੋਂ ਉਨ੍ਹਾਂ ਦੇ ਨਾਲ ਸਕਾਲਰਸ਼ਿਪ ਨੂੰ ਲੈ ਕੇ ਗਲਤ ਵਿਵਹਾਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਜਾਤੀਸੂਚਕ ਦੇ ਸ਼ਬਦ ਵੀ ਬੋਲੇ ਜਾਂਦੇ ਹਨ।