ਹੋਰਡਿੰਗ ਬੋਰਡ ਉਤਾਰਦੇ ਸਮੇਂ ਕਰੰਟ ਲੱਗਣ ਨਾਲ ਇਕ ਦੀ ਮੌਤ, ਪੀੜਤ ਪਰਿਵਾਰ ਨੇ ਰੋਡ ਜਾਮ ਕਰ ਕੀਤਾ ਪ੍ਰਦਰਸ਼ਨ
Tuesday, Jan 11, 2022 - 11:40 AM (IST)
ਅੰਮ੍ਰਿਤਸਰ (ਰਮਨ) - ਚੋਣ ਜ਼ਾਬਤਾ ਲੱਗਦੇ ਹੀ ਨਿਗਮ ਵੱਲੋਂ ਨਾਜਾਇਜ਼ ਅਤੇ ਰਾਜਨੀਤਕ ਹੋਰਡਿੰਗ ਬੋਰਡ ਲਾਹੇ ਜਾ ਰਹੇ ਹਨ। ਹਲਕਾ ਸਾਊਥ ’ਚ ਸੈਨੇਟਰੀ ਇੰਸਪੈਕਟਰ ਰਾਕੇਸ਼ ਗਿੱਲ ਦੀ ਅਗਵਾਈ ’ਚ ਟੀਮ ਵੱਲੋਂ ਹੋਰਡਿੰਗ ਲਾਹੇ ਜਾ ਰਹੇ ਸਨ ਤਾਂ ਇਕ ਕਰਮਚਾਰੀ ਬੌਬੀ ਸੰਧੂ ਦੀ ਕਰੰਟ ਲੱਗਣ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੂਜਾ ਕਰਮਚਾਰੀ ਜ਼ਖ਼ਮੀ ਹੋ ਗਿਆ। ਤਿੰਨ ਹੋਰ ਕਰਮਚਾਰੀਆਂ ਨੂੰ ਕਰੰਟ ਲੱਗਿਆ ਅਤੇ ਉਨ੍ਹਾਂ ਦਾ ਬਚਾਅ ਹੋ ਗਿਆ। ਜਦੋਂ ਦੋਵਾਂ ਨੂੰ ਸਥਾਨਕ ਹਸਪਤਾਲ ’ਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਬੌਬੀ ਨੂੰ ਮ੍ਰਿਤਕ ਦੱਸਿਆ ਅਤੇ ਦੂਜੇ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਵਿਆਹ ਕਰਵਾ ਕੈਨੇਡਾ ਗਏ ਜਲੰਧਰ ਦੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਦੁਖਦ ਖ਼ਬਰ ਨੇ ਘਰ ’ਚ ਪੁਆਏ ਵੈਣ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰ ਕੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸੈਨੇਟਰੀ ਇੰਸਪੈਕਟਰ ਰਾਕੇਸ਼ ਗਿੱਲ ਉਨ੍ਹਾਂ ਦੇ ਬੇਟੇ ਨੂੰ ਜ਼ਬਰਦਸਤੀ ਧੱਕੇ ਨਾਲ ਲੈ ਕੇ ਗਏ ਹਨ। ਇਸ ਦੌਰਾਨ ਅਕਾਲੀ ਨੇਤਾ ਤਲਵੀਰ ਸਿੰਘ ਗਿੱਲ ਵੀ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਮੌਕੇ ’ਤੇ ਸਿਹਤ ਅਧਿਕਾਰੀ ਡਾ. ਕਿਰਨ, ਚੀਫ ਸੈਨੇਟਰੀ ਇੰਸਪੈਕਟਰ ਜੇ. ਪੀ. ਬੱਬਰ, ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਵਿਨੋਦ ਬਿੱਟਾ ਇਲਾਕੇ ਦੇ ਏ. ਸੀ. ਪੀ., ਥਾਣਾ ਬੀ ਡਵੀਜ਼ਨ ਦੀ ਪੁਲਸ ਮੌਕੇ ’ਤੇ ਪੁੱਜੀ। ਇਸ ਦੌਰਾਨ ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਰੋਸ ਪ੍ਰਗਟ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਸੈਨੇਟਰੀ ਇੰਸਪੈਕਟਰ ਅਤੇ ਇਕ ਹੋਰ ਕਰਮਚਾਰੀ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਲੋਕ ਰੈਗੂਲਰ ਕਰਮਚਾਰੀਆਂ ਤੋਂ ਕੰਮ ਨਹੀਂ ਕਰਵਾਉਂਦੇ ਹਨ, ਉਨ੍ਹਾਂ ਤੋਂ ਪੈਸੇ ਲੈਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੰਡਾ ਝਾੜੂ ਲਾਉਂਦਾ ਹੈ ਅਤੇ ਕੱਚਾ ਕਰਮਚਾਰੀ ਹੈ। ਸਵੇਰੇ ਜਦੋਂ ਘਟਨਾ ਹੋਈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਕਾਫ਼ੀ ਦੇਰ ਬਾਅਦ ਦੱਸਿਆ ਗਿਆ, ਜਿਸ ਨੂੰ ਲੈ ਕੇ ਪਰਿਵਾਰਕ ਲੋਕ ਗੁੱਸੇ ’ਚ ਆ ਗਏ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵਾਰਦਾਤ: ਘਰ ਦੇ ਗੁਜ਼ਾਰੇ ਲਈ ਨੌਕਰੀ ਕਰਨਾ ਚਾਹੁੰਦੀ ਸੀ ਪਤਨੀ, ਪਤੀ ਨੇ ਗਲ ਘੁੱਟ ਕੀਤਾ ਕਤਲ
ਉਨ੍ਹਾਂ ਰੋਡ ਜਾਮ ਕਰ ਕੇ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਨਗਰ ਨਿਗਮ ’ਚ ਮਾਡਲ ਕੋਡ ਆਫ ਕੰਡਕਟ ਨੂੰ ਲੈ ਕੇ ਸ਼ਹਿਰ ਦੇ ਪੰਜਾਂ ਵਿਧਾਨ ਸਭਾ ਇਲਾਕਿਆਂ ’ਚ ਡਿਊਟੀਆਂ ਲਾਈਆਂ ਹਨ, ਜਿਸ ਨੂੰ ਲੈ ਕੇ ਹਰੇਕ ਹਲਕੇ ’ਚ ਜਦੋਂ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਟੀਮ ਉੱਥੇ ਕਾਰਵਾਈ ਕਰਨ ਪਹੁੰਚ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - ਪਟਿਆਲਾ ’ਚ ਵੱਡੀ ਵਾਰਦਾਤ: ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ