ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ

Thursday, Jun 17, 2021 - 02:23 AM (IST)

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ (ਦੀਪਕ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਹ ਖ਼ਬਰ ਪੜ੍ਹੋ- PSL ਦੌਰਾਨ ਆਪਸ ’ਚ ਭਿੜੇ ਸ਼ਾਹੀਨ ਅਫਰੀਦੀ ਅਤੇ ਸਰਫਰਾਜ ਅਹਿਮਦ


ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ।

ਇਹ ਖ਼ਬਰ ਪੜ੍ਹੋ- ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਵਿਡ ICU ਤੋਂ ਬਾਹਰ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News