''ਹਾਕੀ ਖਿਡਾਰਣ ਗੁਰਜੀਤ ਕੌਰ ਦੇ ਨਾਂ ''ਤੇ ਮਿਆਦੀਆਂ ''ਚ ਬਣੇਗਾ ਖੇਡ ਸਟੇਡੀਅਮ''

Thursday, Aug 05, 2021 - 04:28 PM (IST)

''ਹਾਕੀ ਖਿਡਾਰਣ ਗੁਰਜੀਤ ਕੌਰ ਦੇ ਨਾਂ ''ਤੇ ਮਿਆਦੀਆਂ ''ਚ ਬਣੇਗਾ ਖੇਡ ਸਟੇਡੀਅਮ''

ਅਜਨਾਲਾ/ਭਿੰਡੀ ਸੈਦਾ (ਗੁਰਜੰਟ)-ਟੋਕੀਓ ਓਲੰਪਿਕ ਖੇਡਾਂ ਦੌਰਾਨ ਪੰਜਾਬ ਦੀ ਇਕਲੌਤੀ ਹਾਕੀ ਖਿਡਾਰਣ ਗੁਰਜੀਤ ਕੌਰ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਗੁਰਜੀਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਗੁਰਜੀਤ ਕੌਰ ਦੇ ਜੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਗੁਰਜੀਤ ਕੌਰ ਦੇ ਨਾਂ 'ਤੇ ਆਧੁਨਿਕ ਸਹੂਲਤਾਂ ਨਾਲ ਲੈਸ ਇਕ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਬਠਿੰਡਾ ਦੇ ਬਾਲਿਆਂਵਾਲੀ 'ਚ ਰੂਹ ਕੰਬਾਊ ਵਾਰਦਾਤ, ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ

PunjabKesari

ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਸਰਕਾਰੀਆ ਨੇ ਕਿਹਾ ਕਿ ਗੁਰਜੀਤ ਕੌਰ ਨੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮਿਆਦੀਆਂ ਕਲਾਂ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕਰ ਦਿੱਤਾ ਹੈ ਅਤੇ ਦੁਨੀਆਂ ਭਰ ਵਿੱਚ ਬੈਠੇ ਪੰਜਾਬੀਆਂ ਨੂੰ ਇਸ ਧੀ ਵੱਲੋਂ ਟੋਕੀਓ ਹਾਕੀ ਮੈਚਾਂ ਦੌਰਾਨ ਨਿਭਾਏ ਜਾ ਰੋਲ ਨੂੰ ਵੇਖ ਕੇ ਫਖ਼ਰ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਰਹਿਨੁਮਾਈ ਹੇਠ ਬਹੁਤ ਜਲਦ ਸਰਹੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਹਾਕੀ ਖਿਡਾਰਣ ਗੁਰਜੀਤ ਕੌਰ ਦੇ ਨਾਂ 'ਤੇ ਇਕ ਸ਼ਾਨਦਾਰ ਸਟੇਡੀਅਮ ਬਣਾਇਆ ਜਾਵੇਗਾ, ਜਿਸ ਦੀ ਸ਼ੁਰੁਆਤ ਆਉਣ ਵਾਲੇ ਕੁਝ ਦਿਨਾਂ ਦੇ ਵਿੱਚ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਫਗਵਾੜਾ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਸ਼ਰੇਆਮ ਕੁੱਟਮਾਰ, ਪਾੜੀ ਵਰਦੀ, ਕੱਢੀਆਂ ਗੰਦੀਆਂ ਗਾਲਾਂ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News