ਜਲੰਧਰ ਕੈਂਟ ’ਚ ਹਾਕੀ ਖਿਡਾਰੀ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ, ਫ਼ੈਲੀ ਸਨਸਨੀ
Sunday, Jun 12, 2022 - 11:28 AM (IST)
 
            
            ਜਲੰਧਰ (ਮਹੇਸ਼)-ਜਲੰਧਰ ਕੈਂਟ ’ਚ 29 ਸਾਲ ਦੀ ਔਰਤ ਹਰਜਿੰਦਰ ਕੌਰ ਨੇ ਪੱਖੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਫ਼ੌਜ ਦੀ ਹਾਕੀ ਟੀਮ ਦੇ ਖਿਡਾਰੀ ਗੁਰਪ੍ਰੀਤ ਸਿੰਘ ਦੀ ਪਤਨੀ ਸੀ ਅਤੇ ਮਿਲਟਰੀ ਹਸਪਤਾਲ ਦੇ ਨੇੜਲੇ ਇਲਾਕੇ ਹੁਸੈਨੀਵਾਲਾ ’ਚ ਸਥਿਤ ਫ਼ੌਜ ਦੇ ਕੁਆਰਟਰਾਂ ’ਚ ਰਹਿੰਦੀ ਸੀ। ਹਰਜਿੰਦਰ ਕੌਰ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਮਿਲਟਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਿਸ ਤੋਂ ਬਾਅਦ ਥਾਣਾ ਜਲੰਧਰ ਕੈਂਟ ਦੀ ਪੁਲਸ ਨੇ ਹਰਜਿੰਦਰ ਕੌਰ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਐੱਸ. ਐੱਚ. ਓ. ਕੈਂਟ ਰਜਵੰਤ ਕੌਰ ਅਤੇ ਮਾਮਲੇ ਦੀ ਜਾਂਚ ਕਰ ਰਹੀ ਏ. ਐੱਸ. ਆਈ. ਤਰਸੇਮ ਕੌਰ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ’ਤੇ ਪੁਲਸ ਵੱਲੋਂ ਬਣਦੀ ਕਾਨੂੰਨ ਕਾਰਵਾਈ ਕਰ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਹਰਜਿੰਦਰ ਕੌਰ ਨੇ ਮਾਨਸਿਕ ਪਰੇਸ਼ਾਨੀ ਕਾਰਨ ਇਹ ਗਲਤ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            