ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਤੋਂ ਬਾਅਦ ਇਕ ਹੋਰ ਘਟਨਾ, ਚਾਕਲੇਟ ਖਾਣ ਤੋਂ ਬਾਅਦ ਵਿਗੜੀ ਬੱਚੀ ਦੀ ਸਿਹਤ

04/20/2024 6:27:20 PM

ਪਟਿਆਲਾ (ਕੰਵਲਜੀਤ) : ਪਟਿਆਲਾ ਵਿਚ ਜਨਮ ਦਿਨ ਮੌਕੇ ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਦਾ ਮਾਮਲਾ ਅਜੇ ਸ਼ਾਂਤ ਨਹੀਂ ਸੀ ਹੋਇਆ ਕਿ ਹੁਣ ਪਟਿਆਲਾ ਦਾ ਹੀ ਇਕ ਹੋਰ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਇਕ ਡੇਢ ਸਾਲ ਦੀ ਬੱਚੀ ਦੀ ਚਾਕਲੇਟ ਖਾਣ ਨਾਲ ਹਾਲਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਮਾਮਲਾ ਪਟਿਆਲਾ ਦੇ ਖਿਆਲਾ ਦਾ ਹੈ, ਜਿੱਥੇ ਇੱਕ ਡੇਢ ਸਾਲ ਦੀ ਬੱਚੀ ਨੇ ਕਰਿਆਨੇ ਦੀ ਦੁਕਾਨ ਤੋਂ ਚਾਕਲੇਟ ਖਰੀਦੀ ਸੀ, ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋ ਗਈ। ਦੇਖਦੇ ਹੀ ਦੇਖਦੇ ਬੱਚੀ ਖੂਨ ਦੀਆਂ ਉਲਟੀਆਂ ਕਰਨ ਲੱਗ ਪਈ, ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਇਹ ਵੀ ਪੜ੍ਹੋ : ਦੇਰ ਰਾਤ ਪਿੰਡ ਘਰਾਚੋਂ 'ਚ ਪਿਆ ਚੀਕ-ਚਿਹਾੜਾ, ਇਕ ਮਹਿਲਾ ਦੀ ਦਰਦਨਾਕ ਮੌਤ, ਮੰਜ਼ਰ ਦੇਖ ਦਹਿਲ ਗਏ ਲੋਕ

ਦੂਜੇ ਪਾਸੇ ਪਰਿਵਾਰ ਨੇ ਜਿਸ ਦੁਕਾਨ ਤੋਂ ਇਹ ਚਕਲੇਟ ਦਾ ਡੱਬਾ ਖਰੀਦਿਆ ਸੀ, ਉਸ ਦੁਕਾਨ 'ਤੇ ਪੁਲਸ ਅਤੇ ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਦੁਕਾਨ ਤੋਂ ਸਿਹਤ ਵਿਭਾਗ ਦੀ ਟੀਮ ਨੂੰ ਹੋਰ ਵੀ ਮਿਆਦ ਪੁਗਾ ਚੁੱਕੀਆਂ ਚਾਕਲੇਟ ਅਤੇ ਨਮਕੀਨ ਦੇ ਪੈਕੇਟ ਬਰਾਮਦ ਹੋਏ ਹਨ। ਫਿਲਹਾਲ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਰਸੋਈ 'ਚ ਚਾਹ ਬਣਾ ਰਹੀ ਸੀ ਨੂੰਹ, ਸੱਸ-ਸਹੁਰੇ ਨੇ ਤੇਲ ਪਾ ਕੇ ਲਗਾ ਦਿੱਤੀ ਅੱਗ

ਕੇਕ ਖਾਣ ਨਾਲ ਹੋਈ ਸੀ ਬੱਚੀ ਦੀ ਮੌਤ

ਦੱਸਣਯੋਗ ਹੈ ਕਿ ਮਹਿਜ਼ ਕੁੱਝ ਦਿਨ ਪਹਿਲਾਂ ਪਟਿਆਲਾ ਵਿਚ ਹੀ ਜਨਮ ਦਿਨ ਮੌਕੇ ਕੇਕ ਖਾਣ ਨਾਲ 10 ਸਾਲਾ ਬੱਚੀ ਮਾਨਵੀ ਦੀ ਮੌਤ ਹੋ ਗਈ ਸੀ। ਪਰਿਵਾਰ ਮੈਂਬਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਬੇਟੀ ਦਾ ਜਨਮਦਿਨ ਸੀ ਅਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ, ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬੀਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜ਼ਿਆਦਾ ਖ਼ਰਾਬ ਹੋਈ। ਮਾਨਵੀ ਨੂੰ ਉਲਟੀਆਂ ਆਉਣ ਲੱਗੀਆਂ ਪਰ ਕੁਝ ਸਮੇਂ ਬਾਅਦ ਹੀ ਉਹ ਰਾਤ ਨੂੰ ਸੌਂ ਗਈ। ਉਂਝ ਰਾਤ ਵੇਲੇ ਮਾਨਵੀ ਨੇ ਜ਼ਿਆਦਾ ਮੂੰਹ ਸੁੱਕਣ ਮਗਰੋਂ ਦੋ ਵਾਰ ਪਾਣੀ ਵੀ ਪੀਤਾ ਪਰ ਸਵੇਰੇ ਜਦੋਂ ਉਨ੍ਹਾਂ ਨੇ ਵੇਖਿਆ ਤਾਂ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਇਸ਼ਕ 'ਚ ਅੰਨ੍ਹੀ ਪਤਨੀ ਨੇ ਪ੍ਰੇਮੀ ਨਾਲ ਮਿਲ ਕਰ ਦਿੱਤਾ ਕਾਰਾ, ਹੱਥੀਂ ਉਜਾੜ ਲਿਆ ਪਰਿਵਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News