ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ

03/21/2022 10:27:06 AM

ਵਲਟੋਹਾ (ਗੁਰਮੀਤ ਸਿੰਘ) - ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੀਮਾਂ ਖੁਰਦ ਵਿੱਚ ਉਸ ਸਮੇਂ ਦੁੱਖ ਦੀ ਲਹਿਰ ਪੈਦਾ ਹੋ ਗਈ, ਜਦੋਂ ਸ੍ਰੀ ਹੋਲੇ-ਮਹੱਲੇ ਦੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਗਏ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਸਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

ਜਗਦੀਪ ਸਿੰਘ ਨਾਲ ਮੌਜੂਦ ਨੌਜਵਾਨ ਗੁਰਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 15 ਨੌਜਵਾਨ ਪਿੰਡ ਤੋਂ 15 ਮਾਰਚ ਦਿਨ ਮੰਗਲਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਸਨ। ਬੀਤੀ ਰਾਤ ਉਹ ਵਾਪਸ ਪਿੰਡ ਨੂੰ ਆ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਜਗਦੀਪ ਟਰੈਕਟਰ ਦੇ ਮਗਰਾਟ ’ਤੇ ਬੈਠਾ ਹੋਇਆ ਸੀ। ਫਤਿਆਬਾਦ ਵਾਲੇ ਪੁਲ ’ਤੇ ਟਰੈਕਟਰ ਅਚਾਨਕ ਇੱਕ ਖੱਡੇ ਵਿੱਚ ਵੱਜਾ, ਜਿਸ ਨਾਲ ਜਗਦੀਪ ਹੇਠਾਂ ਡਿੱਗ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਸੜਕ ’ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੁਰਦੇਵ ਸਿੰਘ ਨੇ ਕਿਹਾ ਕਿ ਜਗਦੀਪ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਜਗਦੀਪ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ। ਉਹ ਅਮਰਕੋਟ ਵਿੱਚ ਖਾਲਸਾ ਫੋਟੋ ਸਟੇਟ ’ਤੇ ਕੰਮ ਕਰਦਾ ਸੀ। ਜਗਦੀਪ ਸਿੰਘ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਵਿੱਚ ਕੋਈ ਵਾਰਿਸ ਨਹੀਂ ਬਚਿਆ।

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

 

rajwinder kaur

This news is Content Editor rajwinder kaur