‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ
Monday, Feb 13, 2023 - 07:18 PM (IST)
ਚੰਡੀਗੜ੍ਹ : ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਵਲੋਂ ਹੋਲਾ ਮਹੱਲਾ ਸੰਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਾਡੀ ਸਰਕਾਰ ‘ਹੋਲਾ ਮਹੱਲਾ’ ’ਤੇ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ।
ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੀ ਜਾਣ ਵਾਲੀ ਕਣਕ ਯੋਜਨਾ ’ਚ ਲੱਗਾ ਭਾਰੀ ਕੱਟ, ਪੰਜਾਬ ’ਚ ਮਚੀ ਹਾਹਾਕਾਰ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਹੋਲਾ ਮਹੱਲਾ ਸੰਬੰਧੀ ਸਾਰੀਆਂ ਤਿਆਰੀ ਜਲਦੀ ਤੋਂ ਜਲਦੀ ਮੁਕੰਮਲ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੋਲਾ ਮਹੱਲਾ ’ਤੇ ਵੱਡੀ ਗਿਣਤੀ ਸੰਗਤ ਦੇਸ਼ਾਂ-ਵਿਦੇਸ਼ਾਂ ਤੋਂ ਖਾਲਸੇ ਦੀ ਜਨਮ ਭੂਮੀ ’ਤੇ ਨਤਸਮਤਕ ਹੋਣ ਲਈ ਪਹੁੰਚਦੀ ਅਤੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੇਪਰਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।