ਹੋਲੇ-ਮਹੱਲੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ, ਸੰਗਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ

Saturday, Feb 26, 2022 - 01:13 PM (IST)

ਹੋਲੇ-ਮਹੱਲੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ, ਸੰਗਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ

ਰੂਪਨਗਰ (ਵਿਜੇ)- ਹੋਲੇ-ਮਹੱਲੇ ਦਾ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕ੍ਰਮਵਾਰ 14 ਤੋਂ 16 ਅਤੇ 17 ਤੋਂ 19 ਮਾਰਚ ਤੱਕ ਮਨਾਇਆ ਜਾਵੇਗਾ। ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਹਨ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਸੰਗਤ ਨੂੰ ਹਰ ਲੋੜੀਂਦੀ ਅਤੇ ਢੁੱਕਵੀਂ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਸੰਗਤਾਂ/ਸ਼ਰਧਾਲੂਆਂ ਨੂੰ ਪ੍ਰਸ਼ਾਸਨ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਦੀ ਵੈਕਸੀਨ ਲਗਵਾ ਕੇ ਹੀ ਮੇਲੇ ਵਿਚ ਆਉਣ ਤਾਂ ਜੋ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਮੇਲੇ ਦੀ ਅਗਾਉਂ ਪ੍ਰਬੰਧਾਂ ਸਬੰਧੀ ਰੱਖੀ ਇਕ ਮੀਟਿੰਗ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਲੇ ਦੇ ਸਮੁੱਚੇ ਪ੍ਰਬੰਧਾਂ ਲਈ ਮੇਲਾ ਅਫ਼ਸਰ ਦੀ ਤਾਇਨਾਤੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਰੂਪਨਗਰ ਦੇ ਪਿੰਡ ਕਟਲੀ ਦੀ ਕੁੜੀ ਯੂਕ੍ਰੇਨ ’ਚ ਫਸੀ, ਮਾਪਿਆਂ ਨੇ ਕੇਂਦਰ ਸਰਕਾਰ ਕੋਲ ਲਾਈ ਮਦਦ ਦੀ ਗੁਹਾਰ

ਕੇਸ਼ਵ ਗੋਇਲ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਮੇਲਾ ਅਫ਼ਸਰ ਹੋਣਗੇ, ਸਮੁੱਚਾ ਮੇਲਾ ਖੇਤਰ ਨੂੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ, ਇਸ ਤੋਂ ਇਲਾਵਾ 2 ਸੈਕਟਰ ਕੀਰਤਪੁਰ ਸਾਹਿਬ ਵਿਖੇ ਬਣਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਕੰਟਰੋਲ ਰੂਮ ਪੁਲਸ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਜਾਵੇਗਾ, ਜਿੱਥੇ ਸਿਵਲ ਕੰਟਰੋਲ ਰੂਮ ਦੇ ਨਾਲ ਹੀ ਪੁਲਸ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰ ਸੈਕਟਰ ਵਿਚ ਇਕ ਵੱਖਰਾ ਸਬ ਕੰਟਰੋਲ ਰੂਮ ਸਥਾਪਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਨੇ ਕਿਹਾ ਕਿ ਪਾਰਕਿੰਗ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਉਥੇ ਢੁੱਕਵੇਂ ਪਾਰਕਿੰਗ ਦੇ ਪ੍ਰਬੰਧ ਕੀਤੇ ਜਾਣਗੇ ਅਤੇ ਮੇਲਾ ਖੇਤਰ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਆਉਣ ਜਾਣ ਲਈ ਬਦਲਵੇਂ ਰੂਟ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਸੂਚਨਾ ਪ੍ਰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਅਗਾਓ ਪਹੁੰਚਾਈ ਜਾਵੇਗੀ ਤਾਂ ਜੋ ਨਿਵਿਘਨ ਟ੍ਰੈਫਿਕ ਸੂਚਾਰੂ ਚਲਦਾ ਰਹਿ ਸਕੇ।

PunjabKesari

ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਹਿਦਾਇਤ ਦਿੱਤੀ ਕਿ ਹਰ 300 ਤੋਂ 400 ਮੀਟਰ ਦੀ ਦੂਰੀ 'ਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਅਤੇ ਹਸਪਤਾਲਾਂ ਤੋਂ ਲੈ ਕੇ ਹਰ ਸੈਕਟਰ ਵਿਚ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਹੋਲੇ-ਮਹੱਲੇ ਵਿਚ ਆਉਣ ਵਾਲੀ ਸੰਗਤ ਲਈ ਪੀਣ ਵਾਲਾ ਪਾਣੀ, ਆਰਜ਼ੀ ਪਖਾਨੇ ਅਤੇ ਮੇਲਾ ਖੇਤਰ ਵਿਚ ਰੌਸ਼ਨੀ, ਸਾਫ਼-ਸਫ਼ਾਈ ਦੇ ਸਮੂਚੇ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਨੇ 10 ਫਾਇਰ ਬ੍ਰਿਗੇਡ ਅਤੇ ਰਿਕਵਰੀ ਵੈਨ ਦੇ ਵੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੇਲੇ ਦੌਰਾਨ ਇਕ ਹਫਤਾ ਪਹਿਲਾਂ ਤੋਂ ਫੋਗਿੰਗ ਅਤੇ ਪਾਣੀ ਦਾ ਛਿੜਕਾਅ ਨਿਰੰਤਰ ਕਰਨ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਲੰਗਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਨੂੰ ਉਚੇਚਾ ਧਿਆਨ ਦਿੱਤਾ ਜਾਵੇ।

ਉਨ੍ਹਾਂ ਇਸ ਮੌਕੇ ਸਿਹਤ ਮਹਿਕਮਾ ਅਤੇ ਵੈਟਨਰੀ ਡਾਕਟਰਾਂ ਨੂੰ ਕਿਹਾ ਕਿ ਉਹ ਲੱਖਾਂ ਲੋਕਾਂ ਦੀ ਆਮਦ ਅਤੇ ਘੋੜਿਆਂ ਦੇ ਮੇਲੇ ਵਿੱਚ ਆਉਣ ਨੂੰ ਧਿਆਨ ਵਿਚ ਰਖਦੇ ਹੋਏ ਹਰ ਤਰ੍ਹਾਂ ਦੇ ਢੁੱਕਵੇਂ ਮੈਡੀਕਲ ਪ੍ਰਬੰਧ ਕਰਨ, ਹਰ ਸੈਕਟਰ ਵਿਚ ਡਿਸਪੈਂਸਰੀ ਸਥਾਪਿਤ ਕੀਤੀ ਜਾਵੇ। ਵੈਟਨਰੀ ਡਿਸਪੈਂਸਰੀ ਦਾ ਵੀ ਉਚੇਚੇ ਤੌਰ ’ਤੇ ਪ੍ਰਬੰਧ ਕੀਤਾ ਜਾਵੇ। ਐੱਸ. ਐੱਸ. ਪੀ. ਰੂਪਨਗਰ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਸਮੁੱਚੇ ਮੇਲੇ ’ਤੇ ਵਾਚ ਟਾਵਰਾਂ ਰਾਹੀਂ ਨਜ਼ਰ ਰੱਖੀ ਜਾਵੇਗੀ।

ਇਹ ਵੀ ਪੜ੍ਹੋ: ਕਾਲੋਨਾਈਜ਼ਰ ਨੇ ਬੇਟੇ ਨੂੰ ਤੋਹਫ਼ਾ ਦੇਣ ਲਈ ਮੰਗਵਾਈ ਸੀ ਲੈਂਬਾਰਗਿਨੀ ਕਾਰ, ਮਿੰਟਾਂ 'ਚ ਉੱਡੇ ਪਰਖੱਚੇ

PunjabKesari

ਨਿਰਵਿਘਨ ਟ੍ਰੈਫਿਕ ਚਲਦਾ ਰੱਖਣ ਅਤੇ ਟ੍ਰੈਫਿਕ ਦੇ ਬਦਲੇ ਹੋਏ ਰੂਟ ਬਾਰੇ ਸਾਈਨ ਬੋਰਡ ਲਗਵਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ, ਇਹ ਸਾਈਨ ਬੋਰਡ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਲੋਕਾਂ ਨੂੰ ਪੁਲਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਮੇਲੇ ਦੌਰਾਨ ਪ੍ਰਸ਼ਾਸਨ ਵੱਲੋਂ ਲਗਾਈਆਂ ਪਾਬੰਦੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਦੀਪਸ਼ਿਖਾ, ਮੇਲਾ ਅਫ਼ਸਰ ਕਮ ਐੱਸ. ਡੀ. ਐੱਮ. ਕੇਸ਼ਵ ਗੋਇਲ, ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਜੀ. ਬੀ. ਸ਼ਰਮਾ, ਐੱਸ. ਐੱਮ. ਓ. ਚਰਨਜੀਤ ਕੁਮਾਰ, ਵਧੀਕ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਐਡਵੋਕੇਟ ਹਰਦੇਵ ਸਿੰਘ, ਐੱਸ. ਡੀ. ਓ. ਵਿਰਾਸਤ ਏ ਖ਼ਾਲਸਾ ਸੁਰਿੰਦਰਪਾਲ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਹੋਟਲ 'ਚ ਮੁੰਡੇ-ਕੁੜੀ ਨੇ ਖਾਧਾ ਜ਼ਹਿਰ, ਕੁੜੀ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News