ਨਗਾੜਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋਲਾ-ਮਹੱਲਾ ਆਰੰਭ, ਖ਼ਾਲਸੇ ਦੀ ਜਨਮ ਭੂਮੀ 'ਤੇ ਲੱਗੀਆਂ ਰੌਣਕਾਂ (ਵੀਡੀਓ)
Thursday, Mar 21, 2024 - 09:40 AM (IST)
ਸ੍ਰੀ ਆਨੰਦਪੁਰ ਸਾਹਿਬ: ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰੂ ਚਰਨ ਛੋਹ ਪ੍ਰਾਪਤ ਧਰਤੀ ਕੀਰਤਪੁਰ ਸਾਹਿਬ ਵਿਖੇ ਛੇ ਰੋਜ਼ਾ ਜੋੜ ਮੇਲੇ ਦੇ ਰੂਪ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੀ ਆਰੰਭਤਾ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਗਾੜਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ
ਇਸ ਮੌਕੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਲਈ ਪਹੁੰਚਿਆ ਹੋਇਆ ਹੈ। ਇਸ ਸਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ, ਉੱਥੇ ਹੀ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਆਉਣ ਵਾਲੀ ਸੰਗਤ ਦੀ ਸਹੂਲਤਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8