ਭਲਕੇ ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਵਿਸ਼ਾਲ ਕਿਸਾਨ ਕਾਨਫਰੰਸ, ਵੱਡੇ ਲੀਡਰ ਹੋਣਗੇ ਸ਼ਾਮਲ

03/27/2021 5:39:55 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- 28 ਮਾਰਚ ਨੂੰ ਕਿਸਾਨ ਮੋਰਚਾ ਦਿੱਲੀ ਦੀ ਰਹਿਨੁਮਾਈ ਹੇਠ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਹੋਲਾ-ਮਹੱਲਾ ਦੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਕਿਸਾਨ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਵਿਸ਼ਾਲ ਕਾਨਫਰੰਸ ਵਿਚ ਦਿੱਲੀ ਕਿਸਾਨ ਮੋਰਚੇ ਦੇ ਵੱਡੇ ਲੀਡਰ ਸ਼ਾਮਲ ਹੋਣਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸਥਾਨਕ ਕਿਸਾਨ  ਨੇਤਾਵਾਂ ਵੱਲੋਂ ਕਾਨਫਰੰਸ ਵਾਲੀ ਜਗ੍ਹਾ ਉਤੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਮੌਕੇ ਕੀਤਾ ਗਿਆ। 

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕੀਤੀ ਖ਼ਾਸ ਅਪੀਲ

ਪੱਤਰਕਾਰ ਨਾਲ ਗੱਲਬਾਤ ਦੌਰਾਨ ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਬੇਸ਼ੱਕ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਾਨਫ਼ਰੰਸ ਕਰਨ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ ਪਰ ਉਹ ਹਰ ਹਾਲਤ ਦੇ ਵਿੱਚ ਇਸ ਕਾਨਫ਼ਰੰਸ ਨੂੰ ਕਰਨਗੇ ਅਤੇ ਇਸ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਕਿਸਾਨ ਨੇਤਾਵਾਂ ਵੱਲੋਂ ਹੋਲਾ-ਮਹੱਲਾ ਉਤੇ ਪਹੁੰਚ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ

ਕਿਸਾਨ ਨੇਤਾਵਾਂ ਨੇ ਦੱਸਿਆ ਕਿ ਹੋਲਾ-ਮਹੱਲਾ ਦੇ ਮੌਕੇ ਹੋਣ ਵਾਲੀ ਇਸ ਵਿਸ਼ਾਲ ਕਿਸਾਨ ਕਾਨਫਰੰਸ ਵਿੱਚ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਚੜੂਨੀ, ਯੋਗਰਾਜ ਸਿੰਘ, ਜੱਸ ਬਾਜਵਾ, ਕੰਵਰ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਪਹੁੰਚ ਕੇ ਆਪਣੇ ਵਿਚਾਰ ਸੰਗਤਾਂ ਦੇ ਨਾਲ ਸਾਂਝੇ ਕਰਨਗੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੋਰੋਨਾ ਵਾਇਰਸ ਦੀ ਬੀਮਾਰੀ ਨੂੰ ਲੈ ਕੇ ਜੋ ਗਾਈਡਲਾਈਨਜ਼ ਨਿਰਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ, ਅਸੀਂ ਉਨ੍ਹਾਂ ਦੀ ਪੂਰੀ ਪਾਲਣਾ ਕਰ ਰਹੇ ਹਾਂ। 

ਇਹ ਵੀ ਪੜ੍ਹੋ : 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ ਦੇ ਦੂਜੇ ਪੜਾਅ ਦੀ ਹੋਈ ਸ਼ੁਰੂਆਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri