ਹੋਲੇ-ਮਹੱਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ’ਚ ਸਜਾਇਆ ਨਗਰ ਕੀਰਤਨ
Saturday, Mar 19, 2022 - 01:55 PM (IST)
ਅਮ੍ਰਿੰਤਸਰ (ਗੁਰਿੰਦਰ ਸਾਗਰ) : ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲੇ-ਮਹੱਲੇ 'ਤੇ ਸ੍ਰੀ ਗੁਰੂ ਸਿੰਘ ਸਭਾ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੀ ਖ਼ਾਸੀਅਤ ਇਹ ਹੈ ਕਿ ਇਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ। ਪੂਰਨ ਗੁਰੂ ਮਰਿਆਦਾ ਅਨੁਸਾਰ ਅਰਦਾਸ ਤੋਂ ਬਾਅਦ ਰਵਾਨਾ ਹੋਇਆ ਇਹ ਨਗਰ ਕੀਰਤਨ ਸ਼ਹਿਰ, ਬਾਜ਼ਾਰਾਂ ਅਤੇ ਬੁਰਜ ਬਾਬਾ ਫੂਲਾ 'ਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।
ਦੱਸ ਦੇਈਏ ਕਿ ਜਿੱਥੇ ਇਕ ਪਾਸੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾਹੋ ਜਲਾਲ ਨਾਲ ਹੋਲਾ ਮਹੱਲਾ ਮਨਾਇਆ ਜਾਂਦਾ ਹੈ, ਉੱਥੇ ਹੀ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ’ਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਹ ਸੁਰਮਈ ਨਿਸ਼ਾਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਰਾਮ ਸਿੰਘ ਜੀ ਨੂੰ ਭੇਟ ਕੀਤੇ ਸਨ ਅਤੇ ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਨਿਕਲ ਰਿਹਾ ਹੈ। ਇਸ ਵਾਰ ਬਾਬਾ ਰਾਮ ਸਿੰਘ ਦੀ ਬਾਰ੍ਹਵੀਂ ਪੀੜ੍ਹੀ ਨੇ ਇਸ ਨਗਰ ਕੀਰਤਨ ਵਿੱਚ ਹਿੱਸਾ ਲਿਆ