ਸ਼ਰਧਾ ਦੇ ਰੰਗ ''ਚ ਰੰਗਿਆ ਸ੍ਰੀ ਆਨੰਦਪੁਰ ਸਾਹਿਬ ਦਾ ਹੋਲਾ-ਮਹੱਲਾ (ਵੀਡੀਓ)

Thursday, Mar 21, 2019 - 06:35 PM (IST)

ਸ੍ਰੀ ਆਨੰਦਪੁਰ ਸਾਹਿਬ— ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ-ਮਹੱਲਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਤਿੰਨ ਦੋ ਦਿਨਾਂ ਤੋਂ ਚੱਲ ਰਹੇ ਇਸ ਹੋਲੇ-ਮਹੱਲੇ 'ਚ ਵੱਡੀ ਗਿਣਤੀ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਸ੍ਰੀ ਆਨੰਦਪੁਰ ਸਾਹਿਬ 'ਚ ਜਿੱਥੇ ਦਿਨ ਦੇ ਸਮੇਂ ਸੰਗਤਾਂ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ, ਉਥੇ ਹੀ ਰਾਤ ਦੇ ਸਮੇਂ ਰੰਗ ਬਿਰੰਗੀਆਂ ਰੌਸ਼ਨੀਆਂ 'ਚ ਗੁਰੂਘਰ ਦਾ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਇਸ ਮੌਕੇ ਆਨਦੰਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਰੌਣਕਾਂ ਲੱਗੀਆਂ ਹੋਈਆਂ ਹਨ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਸ ਪਵਿੱਤਰ ਧਰਤੀ 'ਤੇ ਨਤਮਸਤਕ ਹੋਣ ਪਹੁੰਚ ਰਹੀਆਂ ਹਨ।

PunjabKesari

ਦੱਸ ਦੇਈਏ ਹੋਲਾ ਮਹੱਲਾ ਸਿੱਖਾਂ ਲਈ ਅਹਿਮ ਤਿਉਹਾਰ ਹੈ। ਸਿੱਖਾਂ ਦੇ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਮਾਜ 'ਚ ਫੈਲੇ ਹਨੇਰੇ ਨੂੰ ਦੂਰ ਕੀਤਾ ਅਤੇ ਹੋਲੀ ਨੂੰ ਹੋਲੇ-ਮਹੱਲੇ ਦਾ ਨਵਾਂ ਰੂਪ ਦੇ ਕੇ ਸਿੱਖ ਪੰਥ 'ਚ ਨਿਆਰੇਪਣ ਦੀ ਮਿਸਾਲ ਕਾਇਮ ਕਰਦਿਆਂ ਖਾਲਸਾ ਫੌਜ ਨੂੰ ਜੰਗੀ ਖੇਡਾਂ ਨਾਲ ਜੋੜਿਆ ਸੀ।

PunjabKesari


author

shivani attri

Content Editor

Related News