ਹੋਲੇ-ਮਹੱਲੇ ਮੌਕੇ ਰੰਗ-ਬਿਰੰਗੇ ਫੁੱਲਾਂ ਤੇ ਲਾਈਟਾਂ ਨਾਲ ਸਜਾਏ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਗੁਰੂ ਘਰ

03/21/2024 6:39:41 PM

ਸ੍ਰੀ ਅਨੰਦਪੁਰ ਸਾਹਿਬ/ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਬੜੇ ਹੀ ਸ਼ਰਧਾ ਸਤਿਕਾਰ ਸੇਵਾ ਭਾਵਨਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਹੋਲੇ-ਮਹੱਲੇ ਦੇ ਸੰਬੰਧ ਵਿੱਚ ਲਗਾਤਾਰ 6 ਦਿਨ ਚੱਲਣ ਵਾਲੇ ਕੌਮੀ ਸਮਾਗਮਾਂ ਦੀ ਆਰੰਭਤਾ 'ਬੋਲੇ ਸੋ ਨਿਹਾਲ ਦੇ ਜੈਕਾਰਿਆਂ' ਵਿੱਚ ਹੋ ਚੁੱਕੀ ਹੈ ਅਤੇ ਦੇਸ਼ ਵਿਦੇਸ਼ ਸਣੇ ਪੰਜਾਬ ਦੇ ਕੋਨੇ-ਕੋਨੇ ਤੋਂ ਸੰਗਤਾਂ ਲਗਾਤਾਰ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਲੇ-ਮਹੱਲੇ ਦੇ ਕੌਮੀ ਸਮਾਗਮਾਂ ਵਿੱਚ ਸ਼ਿਰਕਤ ਕਰ ਰਹੀਆਂ ਹਨ। 

ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਤੌਰ 'ਤੇ ਸੁਸ਼ੋਭਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰਨਾ ਗੁਰੂ ਘਰਾਂ ਵਿੱਚ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਵਟ ਕਰਦੇ ਹੋਏ ਗੁਰੂ ਘਰਾਂ ਨੂੰ ਮਨਮੋਹਕ ਤਰੀਕੇ ਨਾਲ ਸ਼ਿੰਗਾਰਿਆ ਗਿਆ ਹੈ।  ਦੇਸ਼ ਵਿਦੇਸ਼ ਤੋਂ ਪਹੁੰਚ ਰਹੀ ਸੰਗਤ ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸੁੰਦਰ ਤਰੀਕੇ ਨਾਲ ਸਜਾਵਟ ਕਰਨ ਦੇ ਨਾਲ-ਨਾਲ ਸੁੰਦਰ ਲਾਈਟਿੰਗ ਅਤੇ ਦੀਪਮਾਲਾ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹੋਲਾ-ਮਹੱਲਾ ਦੌਰਾਨ ਸਟੰਟਬਾਜ਼ੀ ਤੇ ਹੁੱਲੜਬਾਜ਼ੀ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤ ਨੂੰ ਸਿੱਖ ਪੰਥ ਅਤੇ ਕੌਮੀ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ 'ਤੇ ਮੁਬਾਰਕਬਾਦ ਦਿੰਦੇ ਹੋਏ ਇਸ ਮਹਾਨ ਤਿਉਹਾਰ ਨੂੰ ਪੂਰੀ ਗੁਰੂ ਮਰਿਆਦਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਮਨਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨੀ ਮਸਲੇ 'ਤੇ ਖੁੱਲ੍ਹ ਕੇ ਬੋਲੇ ਸੁਨੀਲ ਜਾਖੜ, ਕਿਹਾ-ਕਿਸਾਨੀ ਮੁੱਦੇ ਨੂੰ ਗੰਭੀਰਤਾ ਨਾਲ ਘੋਖਣਾ ਪਵੇਗਾ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri