ਹੋਲੇ ਮਹੱਲੇ ਦੀ ਸਮਾਪਤੀ ਤੋਂ ਬਾਅਦ ਡੀ. ਸੀ. ਨੇ ਖੁਦ ਚੁੱਕਿਆ ਸਫਾਈ ਲਈ ਝਾੜੂ
Saturday, Mar 03, 2018 - 12:27 PM (IST)

ਸ੍ਰੀ ਆਨੰਦਪੁਰ ਸਾਹਿਬ— ਤਿੰਨ ਦਿਨਾਂ ਤੱਕ ਚੱਲੇ ਕੌਮੀ ਜੋੜ ਮੇਲੇ ਹੋਲੇ-ਮਹੱਲੇ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ਤੋਂ ਬਾਅਦ ਸ਼ਹਿਰ 'ਚ ਸਵੱਛ ਭਾਰਤ ਮੁਹਿੰਮ ਦੇ ਤਹਿਤ ਸ਼ਨੀਵਾਰ ਸਵੇਰੇ ਰੋਪੜ ਦੀ ਡਿਪਟੀ ਕਮਿਸ਼ਨਰ ਗੁਰਨੀਤ ਤੇਜ ਨੇ ਸ੍ਰੀ ਆਨੰਦਪੁਰ ਸਾਹਿਬ 'ਚ ਖੁਦ ਝਾੜੂ ਲਗਾ ਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।
ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਦੇ ਕਰੀਬ ਇਹ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਅਗਲੇ ਸਾਲ ਕੁਝ ਦਿਨਾਂ ਤੱਕ ਜਾਰੀ ਰਹੇਗੀ।