ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਹੋਲਾ-ਮਹੱਲਾ, ਵੇਖੋ ਤਸਵੀਰਾਂ
Wednesday, Mar 04, 2026 - 07:09 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਲਾ-ਮਹੱਲਾ ਸਜਾਇਆ ਗਿਆ। ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਇੰਦਰਜੀਤ ਸਿੰਘ ਗਗੋਆਣੀ ਅਤੇ ਜਰਨਲ ਸਕੱਤਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਦੁਪਹਿਰ 12 ਵਜੇ ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਅਤੇ ਸੰਗਤਾਂ ਸਹਿਯੋਗ ਨਾਲ ਹੋਲਾ-ਮਹੱਲਾ ਸਜਾਇਆ ਗਿਆ।

ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੇ ਬਾਨੀ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਿੱਖਾਂ ਵਿਚ ਸੂਰਬੀਰਤਾ, ਦਲੇਰੀ, ਅਣਖ ਅਤੇ ਸਿੱਖੀ ਸਪਿਰਟ ਪੈਦਾ ਕਰਨ ਲਈ ਹੋਲੇ ਮਹੱਲੇ ਦਾ ਤਿਉਹਾਰ ਪ੍ਰਚਲਿਤ ਕੀਤਾ ਸੀ। ਇਸ ਕਾਰਨ 'ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੋਲਾ' ਦਾ ਵਾਕ ਪ੍ਰਚਲਿਤ ਆ ਰਿਹਾ ਹੈ।

ਇਹ ਪਵਿੱਤਰ ਦਿਹਾੜਾ ਗੁਰੂ ਸਾਹਿਬ ਦੀ ਸਾਜੀ ਨਿਵਾਜੀ ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਵੱਲੋਂ ਹਰ ਸਾਲ ਮਨਾਇਆ ਗਿਆ ਹੈ। ਮਹੱਲਾ ਕੱਢਣ ਸਮੇਂ ਫੁੱਲਾਂ ਦੀ ਵਰਖਾ ਕੀਤੀ ਗਈ। ਅਰਦਾਸ ਉਪਰੰਤ ਇਤਿਹਾਸਕ ਸੁਰਮਈ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਤਾਬਿਆ 'ਚ ਹੋਲਾ-ਮਹੱਲਾ ਆਰੰਭ ਹੋਇਆ। ਜਿਸ ਵਿਚ ਸੰਗਤਾਂ ਦੇ ਨਾਲ-ਨਾਲ ਸ਼ਬਦੀ ਜਥੇ, ਬੈਂਡ, ਨਰਸਿੰਘੇ, ਗੱਤਕਾ ਪਾਰਟੀਆਂ, ਖਾਲਸਾਈ ਸ਼ਾਨ ਜੋਸ਼ ਵਿਚ ਸ਼ਾਮਲ ਹੋਏ। ਹੋਲਾ-ਮਹੱਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਜਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਘਿਓ ਮੰਡੀ ਚੌਂਕ, ਦਫਤਰ ਸ੍ਰੀ ਗੁਰੂ ਸਿੰਘ ਸਭਾ, ਵਿਰਾਸਤੀ ਮਾਰਗ, ਜਲਿਆਂਵਾਲਾ ਬਾਗ ਰਾਹੀਂ ਹੁੰਦਾ ਹੋਇਆ ਘੰਟਾ ਘਰ ਪੁੱਜ ਕੇ ਸ੍ਰੀ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਇਸ ਮੌਕ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਸਤਨਾਮ ਸਿੰਘ ਝਬਾਲ, ਗੁਰਵੇਲ ਸਿੰਘ, ਜਸਬੀਰ ਸਿੰਘ ਸੇਠੀ, ਪ੍ਰਭਜੋਤ ਸਿੰਘ ਸੇਠੀ, ਹਰਸਿਮਰਨ ਸਿੰਘ ਸੇਠੀ, ਦਿਲਪ੍ਰੀਤ ਸਿੰਘ ਸੇਠੀ, ਪੁਨੀਤ ਸਿੰਘ ਸੇਠੀ, ਯੁੱਧਵੀਰ ਸਿੰਘ ਸੇਠੀ, ਇੰਦਰਜੀਤ ਸਿੰਘ ਆੜੀ, ਰਵਿੰਦਰਜੀਤ ਸਿੰਘ, ਸੁਖਦੇਵ ਸਿੰਘ ਸਚਦੇਵਾ, ਮਨਜੀਤ ਸਿੰਘ ਮੰਜਲ, ਗੋਪਾਲ ਸਿੰਘ, ਹਰਭਜਨ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਬਖਸ਼ ਸਿੰਘ ਬੇਦੀ, ਗੁਰਦੀਪ ਸਿੰਘ ਸਲੂਜਾ, ਜਤਿੰਦਰ ਸਿੰਘ ਬਹਿਲ, ਗੁਰਿੰਦਰ ਸਿੰਘ ਢੀਂਗਰਾ ਆਦਿ ਸ਼ਾਮਲ ਸਨ।



ਇਹ ਵੀ ਪੜ੍ਹੋ: ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
