ਹੋਲੇ-ਮਹੱਲੇ ਕਾਰਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਉਮੜਿਆ ਸੈਲਾਬ

Monday, Mar 14, 2022 - 12:18 PM (IST)

ਹੋਲੇ-ਮਹੱਲੇ ਕਾਰਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਉਮੜਿਆ ਸੈਲਾਬ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-17 ਤੋਂ 19 ਮਾਰਚ ਤੱਕ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਪ੍ਰਤੀਕ ਸਾਲਾਨਾ ਕੌਮੀ ਤਿਉਹਾਰ ਹੋਲਾ-ਮਹੱਲਾ ਨੂੰ ਲੈ ਕੇ ਗੁਰੂ ਨਗਰੀ ਵਿਖੇ ਅਗਾਊਂ ਹੀ ਸੰਗਤਾਂ ਦਾ ਸੈਲਾਬ ਉਮੜ ਗਿਆ ਹੈ। ਕਈ ਦਿਨ ਪਹਿਲਾਂ ਹੀ ਹਜ਼ਾਰਾਂ ਦੀ ਗਿਣਤੀ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਕਾਰਨ ਸ਼ਹਿਰ ਦੀਆਂ ਕਈ ਥਾਵਾਂ ਜਿਵੇਂ ਵੇਰਕਾ ਚੌਕ, ਪੰਜਾਬ ਨੈਸ਼ਨਲ ਬੈਂਕ ਚੌਕ, ਵਿਰਾਸਤ ਏ ਖ਼ਾਲਸਾ ਦੇ ਬਾਹਰ ਵਾਲੀ ਸੜਕ 'ਤੇ ਜਾਮ ਵਰਗੀ ਸਥਿਤੀ ਬਣੀ ਹੋਈ ਹੈ।

PunjabKesari

ਇਤਿਹਾਸਕ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਕਿਲਾ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਸਿੱਖ ਸੰਗਤਾਂ ਨਤਮਸਤਕ ਹੋਣ ਲਈ ਲਾਈਨਾਂ ਵਿਚ ਲੱਗੀਆਂ ਰਹੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਉਹ ਹੀ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ, 2 ਦਿਨ ਤੋਂ ਲਾਪਤਾ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ, ਖੇਤਾਂ 'ਚੋਂ ਮਿਲੀ ਲਾਸ਼

PunjabKesari

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਲੇ-ਮਹੱਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਕਰੀਬਨ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਵੀ ਪੜ੍ਹੋ: ‘ਮੈਗਾ ਰੋਡ ਸ਼ੋਅ’ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਆਖ਼ੀਆਂ ਵੱਡੀਆਂ ਗੱਲਾਂ

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News