ਹੋਲੇ-ਮਹੱਲੇ ਦੇ ਦੂਜੇ ਦਿਨ ਵੱਖ-ਵੱਖ ਗੁਰੂਧਾਮਾਂ ’ਚ ਲੱਖਾਂ ਦੀ ਤਦਾਦ ’ਚ ਸੰਗਤ ਹੋਈ ਨਤਮਸਤਕ
Wednesday, Mar 16, 2022 - 01:12 PM (IST)
ਸ੍ਰੀ ਕੀਰਤਪੁਰ ਸਾਹਿਬ (ਬਾਲੀ)- 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਮੰਗਲਵਾਰ ਦੇ ਦੂਸਰੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਵਿਚ ਲੱਖਾਂ ਦੀ ਤਦਾਦ ਵਿਚ ਸੰਗਤਾਂ ਨੇ ਮੱਥਾ ਟੇਕਿਆ। ਸੰਗਤਾਂ ਟਰੱਕਾਂ, ਬੱਸਾਂ, ਕਾਰਾਂ, ਟ੍ਰੈਕਟਰ ਟਰਾਲੀਆਂ, ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜ ਰਹੀਆਂ ਹਨ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁ. ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਬਿਬਾਣਗੜ ਸਾਹਿਬ, ਗੁਰਦੁਆਰਾ ਸੀਸ ਮਹਿਲ ਸਾਹਿਬ, ਗੁ. ਕੋਟ ਸਾਹਿਬ ਅਤੇ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਜੀ, ਬਾਬਾ ਸ੍ਰੀ ਚੰਦ ਜੀ ਵਿਖੇ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੰਗਤ ਦੀ ਸਹੂਲਤ ਲਈ ਪਿੰਡ ਨੱਕੀਆਂ ਵਿਖੇ ਲੱਗਿਆ ਹੋਇਆ ਰੋਹਨ-ਰਾਜਦੀਪ ਟੋਲ ਪਲਾਜ਼ਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਟੋਲ ਪਲਾਜ਼ਾ ਅਧਿਕਾਰੀਆਂ ਨੂੰ ਹਦਾਇਤ ਕਰਕੇ 13 ਤਾਰੀਖ਼ ਨੂੰ ਹੀ ਦੁਪਹਿਰ 12.30 ਤੋਂ ਹੀ ਬੰਦ ਕਰਵਾ ਦਿੱਤਾ ਸੀ। ਇਸ ਦੀ ਪੁਸ਼ਟੀ ਕਰਦੇ ਹੋਏ ਟੋਲ ਪਲਾਜ਼ਾ ਨੱਕੀਆਂ ਦੇ ਮੇਨੈਜਰ ਕੈਪਟਨ ਦਰਸ਼ਨ ਲਾਲ ਸੈਣੀ ਨੇ ਦੱਸਿਆ ਸੀ ਕਿ ਹਰ ਸਾਲ ਕੌਮੀ ਤਿਉਹਾਰ ਹੋਲਾ-ਮਹੱਲਾ ਮੇਲਾ ਸ਼ੁਰੂ ਹੋਣ ਵਾਲੇ ਦਿਨ ਤੋਂ ਟੋਲ ਪਲਾਜ਼ਾ ਬੰਦ ਕੀਤਾ ਜਾਂਦਾ ਸੀ ਪਰ ਇਸ ਵਾਰ ਇਕ ਦਿਨ ਪਹਿਲਾਂ ਹੀ ਸੰਗਤ ਦੀ ਆਮਦ ਬਹੁਤ ਵਧ ਗਈ, ਜਿਸ ਕਾਰਨ ਟੋਲ ਪਲਾਜ਼ਾ ’ਤੇ ਕਾਫ਼ੀ ਵਾਹਨ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ ਅਤੇ ਟਰੈਫ਼ਿਕ ਕੰਟਰੋਲ ਤੋਂ ਬਾਹਰ ਹੋ ਗਈ ਸੀ।
ਇਹ ਵੀ ਪੜ੍ਹੋ: ‘ਆਪ’ ਦੀ ਸਰਕਾਰ: ਨਵੇਂ ‘ਗੌਡਫਾਦਰ’ ਦੀ ਭਾਲ ’ਚ ਜੁਟੀ ਸੂਬੇ ਦੀ ਅਫ਼ਸਰਸ਼ਾਹੀ
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਦੀਆਂ ਜ਼ੁਬਾਨੀ ਹਦਾਇਤਾਂ ’ਤੇ ਟੋਲ ਪਲਾਜ਼ਾ 20 ਮਾਰਚ ਦੀ ਰਾਤ 12 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਹੁਣ ਹਰੇਕ ਵਾਹਨ ਮੁਫ਼ਤ ਲੰਘ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਗੈਸਟ ਹਾਊਸ ’ਚੋਂ ਰੰਗਰਲੀਆਂ ਮਨਾਉਂਦੇ ਫੜੇ ਗਏ ਮੁੰਡੇ-ਕੁੜੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ