ਸੁਣੋ ਕਿਉਂ ਤਖਤਾਂ ਦੇ ਜਥੇਦਾਰਾਂ ਨੇ ਹੋਲੇ-ਮਹੱਲੇ 'ਤੇ ਕੌਮ ਦੇ ਨਾਂ ਦਿੱਤਾ ਇਹ ਸੰਦੇਸ਼ (ਵੀਡੀਓ)
Wednesday, Mar 11, 2020 - 07:01 PM (IST)
ਸ੍ਰੀ ਅਨੰਦਪੁਰ ਸਾਹਿਬ (ਸੱਜਣ ਸੈਣੀ)— ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲੇ-ਮਹੱਲੇ ਦਾ ਕੋਮੀ ਤਿਉਹਾਰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਬੀਤੇ ਦਿਨ ਸੰਪੰਨ ਹੋ ਗਿਆ। ਹੋਲੇ-ਮਹੱਲੇ ਦੇ ਅੰਤਿਮ ਦਿਨ ਤਖਤਾਂ ਦੇ ਜਥੇਦਾਰ ਅਤੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਕਈ ਸਿੱਖ ਜਥੇਬੰਦੀਆਂ, ਸੰਤ ਸਮਾਜ ਅਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਦਾਦ 'ਚ ਸੰਗਤਾਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਈਆਂ।
ਇਸ ਮੌਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਅਕਾਲ ਤਖਤ ਨੂੰ ਕਮਜ਼ੋਰ ਕਰਨ ਵਾਲੀਆਂ ਸ਼ਕਤੀਆਂ ਦਾ ਸਭ ਸੰਗਤਾਂ ਡਟ ਕੇ ਮੁਕਾਬਲਾ ਕਰਨ।ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਸ਼ਕਤੀਆਂ ਸ੍ਰੀ ਅਕਾਲ ਤਖਤ ਦੀ ਸ਼ਕਤੀ ਨੂੰ ਕਮਜ਼ੋਰ ਕਰਨ 'ਤੇ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਅੱਜ ਬਹੁਤ ਸਾਰੇ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਸੰਸਥਾ ਹੈ। ਇਸ ਸੰਸਥਾ ਨੂੰ ਵੀ ਬੇਹੱਦ ਚੁਣੌਤੀਆਂ ਹਨ। ਅੱਜ ਬਹੁਤ ਸਾਰੇ ਸਿੱਖ ਵਿਰੋਧੀ ਲੋਕ ਇਸ ਸੰਸਥਾ ਨੂੰ ਖੇਰੂੰ-ਖੇਰੂੰ ਕਰਨ 'ਤੇ ਲੱਗੇ ਹੋਏ ਹਨ। ਸਾਨੂੰ ਉਨ੍ਹਾਂ ਲੋਕਾਂ ਤੋਂ ਸੁਚੇਤ ਰਹਿਣ ਦੇ ਨਾਲ-ਨਾਲ ਉਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ।
ਇਸ ਮੌਕੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਮ 'ਤੇ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਹੋਲੇ-ਮਹੱਲੇ 'ਤੇ ਸਿੱਖ ਕੌਮ ਨੂੰ ਜਬਰ ਜ਼ੁਲਮ ਨਾਲ ਲੜਨ ਦਾ ਸੰਦੇਸ਼ ਦਿੱਤਾ ਹੈ, ਅੱਜ ਸਾਨੂੰ ਉਨ੍ਹਾਂ ਦੇ ਪੂਰਨਿਆ 'ਤੇ ਚਲਦੇ ਹੋਏ ਸਿੱਖ ਵਿਰੋਧੀ ਤਾਕਤਾਂ ਦਾ ਡਟ ਕੇ ਟਾਕਰਾ ਕਰਨਾ ਚਾਹੀਦਾ ਹੈ। ਅੱਜ ਸਾਡੀ ਕੌਮ ਆਪਣੇ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗਾਂ ਤੋਂ ਪਿੱਛੇ ਹਟ ਕੇ ਦੁਨੀਆ ਦੇ ਰੰਗ ਤਮਾਸ਼ਿਆਂ 'ਚ ਗ੍ਰਸਤ ਹੁੰਦੀ ਜਾ ਰਹੀ ਹੈ।
ਅੱਜ ਕੌਮ ਦੇ ਅੰਦਰ ਅਜਿਹੇ ਬਹਿਰੁਪੀਏ ਪੈਦਾ ਹੋ ਗਏ ਹਨ, ਜੋ ਕੌਮ ਦੇ ਸਿਧਾਂਤ ਅਤੇ ਮੁਢੱਲੇ ਅਸੂਲਾਂ ਦੇ ਨਾਲ-ਨਾਲ ਸਾਡੀਆਂ ਰਵਾਇਤਾਂ ਨੂੰ ਸੱਟ ਮਾਰ ਰਹੇ ਹਨ। ਅਸੀਂ ਅਜਿਹੇ ਲੋਕਾਂ ਦੀ ਪਛਾਣ ਕਰਨੀ ਹੈ। ਉਨ੍ਹਾਂ ਸਿੱਧੇ ਤੌਰ 'ਤੇ ਇਕ ਵਿਸ਼ੇਸ਼ ਪ੍ਰਚਾਰਕ ਵੱਲ ਇਸ਼ਾਰਾ ਕਰਦੇ ਹੋਏ ਸਿੱਖ ਕੌਮ ਦੇ ਦੋਖੀ ਦੱਸਦੇ ਹੋਏ ਉਨ੍ਹਾਂ ਦੇ ਗੁੰਮਰਾਕੁੰਨ ਪ੍ਰਚਾਰ ਤੋਂ ਬੱਚਣ ਲਈ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਾਨੂੰ ਸੋਸ਼ਲ ਮੀਡੀਆ ਤੋਂ ਵੱਡੇ ਹਮਲੇ ਤੋਂ ਬਚਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਾਨੂੰ ਨਸ਼ਿਆਂ ਤੋਂ ਬਚਾਉਣ ਦੇ ਯਤਨ ਕਰਨੇ ਚਾਹੀਦੇ ਹਨ।
ਇਸ ਉਪਰੰਤ ਤਖਤ ਸ੍ਰੀ ਕੇਸਗੜ•ਸਾਹਿਬ ਤੋਂ ਮਹੱਲੇ ਦੀ ਅਰੰਭਤਾ ਦੀ ਅਰਦਾਸ ਕਰਨ ਉਪਰੰਤ ਪੰਜ ਪਿਆਰੀਆਂ ਦੀ ਅਗਵਾਈ 'ਚ ਮਹੱਲੇ ਦੀ ਅਰੰਭਤਾ ਕੀਤੀ ਗਈ। ਅਨੰਦਪੁਰ ਸਾਹਿਬ ਦੀਆਂ ਸੜਕਾਂ 'ਤੇ ਖਾਲਸੇ ਦਾ ਜਾਹੋ ਜਲਾਲ ਦੇਖਣ 'ਤੇ ਬਣਦਾ ਸੀ। ਚਰਨ ਗੰਗਾ ਸਟੇਡੀਅਮ 'ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਜੰਗਜੂ ਕਰਤੱਬ ਅਤੇ ਘੋੜ ਦੌੜ ਦੇ ਜੋਹਰ ਦਿਖਾਏ ਗਏ।
ਇਹ ਵੀ ਪੜ੍ਹੋ: ਮੈਲਬੋਰਨ 'ਚ ਵਾਪਰੇ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸਣੇ ਦੋ ਰਿਸ਼ਤੇਦਾਰਾਂ ਦੀ ਮੌਤ