ਹੋਲੇ-ਮਹੱਲੇ ਦੌਰਾਨ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਦੁੱਚਿਤੀ ਭਰਪੂਰ ਸਥਿਤੀ, ਉਗਰਾਹਾਂ ਨੇ ਜਤਾਈ ਇਹ ਉਮੀਦ
Saturday, Mar 13, 2021 - 12:31 PM (IST)
ਸ੍ਰੀ ਅਨੰਦਪੁਰ ਸਾਹਿਬ (ਜ.ਬ.)- ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ 23 ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਭਰ ਰਿਹਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 28 ਮਾਰਚ ਨੂੰ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਕਾਨਫਰੰਸਾਂ ਵੀ ਕੀਤੀਆਂ ਜਾਣੀਆਂ ਹਨ ਪਰ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੇ ਸੰਗਤਾਂ ਅੰਦਰ ਦੁਚਿੱਤੀ ਭਰਪੂਰ ਸਥਿਤੀ ਪੈਦਾ ਕਰ ਦਿੱਤੀ ਹੈ। ਉਥੇ ਹੀ ਇਸ ਸਬੰਧੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਇਸ ਪੱਖ ਉਤੇ ਅਗਲੇ ਦਿਨਾਂ ’ਚ ਹੋਣ ਵਾਲੀ ਮੀਟਿੰਗ ’ਚ ਵਿਚਾਰ ਕਰੇਗਾ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੌਰਾਨ ਵੱਖ-ਵੱਖ ਵ੍ਹੀਕਲਾਂ ਨੂੰ ਬੰਦ ਕੀਤੇ ਜਾਣ ਦੀ ਵੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਐੱਸ. ਜੀ. ਪੀ. ਸੀ. ਮੈਂਬਰ ਪ੍ਰਿੰ. ਸੁਰਿੰਦਰ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੂੰ ਇਸ ਪੱਖ ’ਤੇ ਪੁਨਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਜੇਕਰ ਤਕਨੀਕੀ ਮਜਬੂਰੀ ਵਸ 26 ਮਾਰਚ ਨੂੰ ਹੀ ਭਾਰਤ ਬੰਦ ਦਾ ਸੱਦਾ ਜ਼ਰੂਰੀ ਹੈ ਤਾਂ ਮਹਿਜ ਹੋਲੇ-ਮਹੱਲੇ ’ਤੇ ਆਉਣ ਵਾਲੀਆਂ ਸੰਗਤਾਂ ਨੂੰ ਇਸ ਦੌਰਾਨ ਖੁੱਲ੍ਹ ਦਿੱਤੀ ਜਾਵੇ।
ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ
ਉਥੇ ਹੀ ਇਸ ਸਬੰਧੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਪੱਖ ਉਤੇ ਅਗਲੇ ਦਿਨਾਂ ’ਚ ਹੋਣ ਵਾਲੀ ਮੀਟਿੰਗ ’ਚ ਵਿਚਾਰ ਕਰੇਗਾ। ਅਸੀਂ ਸੰਗਤਾਂ ਦੀ ਸਮੱਸਿਆ ਦੇ ਮੱਦੇਨਜ਼ਰ ਹੋਲੇ-ਮਹੱਲੇ ਦੀਆਂ ਸੰਗਤਾਂ ਨੂੰ ਭਾਰਤ ਬੰਦ ਦੇ ਨਿਯਮਾਂ ਤੋਂ ਅੱਡ ਕਰਨ ਦੀ ਗੱਲ ਏਜੰਡੇ ’ਤੇ ਲਿਆਵਾਂਗੇ।
ਇਹ ਵੀ ਪੜ੍ਹੋ : ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ
ਜ਼ਿਕਰਯੋਗ ਹੈ ਕਿ ਇਸ ਕੌਮੀ ਤਿਉਹਾਰ ਦੌਰਾਨ ਲੱਖਾਂ ਦੀ ਤਦਾਦ ’ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਦੀਆਂ ਹਨ। ਇਸ ਦੀਆਂ ਅਗਾਊ ਤਿਆਰੀਆਂ ਲਈ ਕਈ ਦਿਨ ਪਹਿਲਾਂ ਲੰਗਰਾਂ ਅਤੇ ਹੋਰ ਤਿਆਰੀਆਂ ਲਈ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵੱਲ ਵਹੀਰਾਂ ਘੱਤਦੀਆਂ ਹਨ। ਗੱਲ 26 ਮਾਰਚ ਦੀ ਕਰੀਏ ਤਾਂ ਇਹ ਦਿਨ ਇਸ ਮੇਲੇ ਦੀਆਂ ਤਿਆਰੀਆਂ ’ਚ ਅਹਿਮ ਦਿਨ ਕਿਹਾ ਜਾ ਸਕਦਾ ਹੈ। ਪੰਜਾਬ ਦੇ ਵੱਖ-ਵੱਖ ਖੇਤਰਾਂ ’ਚੋਂ ਆਉਣ ਵਾਲੀਆਂ ਸੰਗਤਾਂ ’ਚ ਵੱਡਾ ਹਿੱਸਾ ਸੂਬੇ ਦੇ ਦਿਹਾਤੀ ਖੇਤਰ ਦਾ ਹੁੰਦਾ ਹੈ। ਅਜਿਹੀ ਸਥਿਤੀ ’ਚ ਹੋਲੇ-ਮਹੱਲੇ ’ਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦਾ ਪ੍ਰਭਾਵਿਤ ਹੋਣਾ ਸੁਭਾਵਿਕ ਹੈ ਅਤੇ ਸੰਗਤਾਂ ਅੰਦਰ ਦੁਬਿਧਾ ਭਰਪੂਰ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ
ਨੋਟ- ਇਸ ਖ਼ਬਰ ਨਾਲ ਸੰਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ