ਅੱਜ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਵੇਗੀ ਸ਼ੁਰੂਆਤ

Wednesday, Mar 24, 2021 - 10:10 AM (IST)

ਅੱਜ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਵੇਗੀ ਸ਼ੁਰੂਆਤ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਸਿੱਖ ਪੰਥ ਦੀ ਚਡ਼੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਜੋਡ਼ ਮੇਲੇ ਦਾ ਪਹਿਲਾ ਪੜਾਅ 24 ਮਾਰਚ ਤੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਸ਼ੁਰੂ ਹੋ ਜਾਵੇਗਾ। ਪਹਿਲਾ ਪੜਾਅ 26 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਦੂਜਾ ਪੜਾਅ 27 ਮਾਰਚ ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਚੱਲੇਗਾ।

PunjabKesari

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ
ਮੇਲੇ ਵਿਚ ਸੰਗਤ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁ. ਪਤਾਲਪੁਰੀ ਸਾਹਿਬ ਦੇ ਮੀਤ ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਆਮਦ ਨੂੰ ਲੈ ਕੇ ਰਿਹਾਇਸ਼, ਲੰਗਰ ਆਦਿ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਲਈ ਦੋ ਵਾਟਰ ਪਰੂਫ਼ ਟੈਂਟ ਵੀ ਲਾਏ ਗਏ ਹਨ ਜਿਸ ’ਚ 2000 ਦੇ ਕਰੀਬ ਸੰਗਤ ਆਰਾਮ ਕਰ ਸਕਦੀ ਹੈ।

ਇਹ ਵੀ ਪੜ੍ਹੋ : ਦੀਨਾਨਗਰ ’ਚ ਵਾਪਰੀ ਵੱਡੀ ਘਟਨਾ, ਗੁਰਦੁਆਰਾ ਦੇ ਦੀਵਾਨ ਹਾਲ ’ਚ ਗ੍ਰੰਥੀ ਦੇ ਪੁੱਤ ਨੇ ਲਿਆ ਫਾਹਾPunjabKesari

ਕੋਰੋਨਾ ਵਾਇਰਸ ਸਬੰਧੀ ਜਾਰੀ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੇ ਪੁਲਸ ਮੁਲਾਜ਼ਮ
ਇਸ ਤੋਂ ਇਲਾਵਾ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਸੰਨੀ ਖੰਨਾ ਨੇ ਦੱਸਿਆ ਕਿ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਵਿਸ਼ੇਸ਼ ਤੌਰ ’ਤੇ ਪਾਰਕਿੰਗਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਪੋਸਟਰ ਵੀ ਲਾਏ ਗਏ ਹਨ ਅਤੇ ਗੁ. ਸਾਹਿਬਾਨਾਂ ਦੇ ਪ੍ਰਬੰਧਕਾਂ ਨੂੰ ਆਉਣ ਵਾਲੀ ਸੰਗਤ ਨੂੰ ਜਾਗਰੂਕ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ ਜੋ ਕਿ ਲੋਕਾਂ ਨੂੰ ਮਾਸਕ ਪਾਉਣ ਅਤੇ ਕੋਰੋਨਾ ਵਾਇਰਸ ਸਬੰਧੀ ਜਾਰੀ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੇ।

ਇਹ ਵੀ ਪੜ੍ਹੋ :ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ’ਚ ਦਹਿਸ਼ਤਗਰਦਾਂ ਨੇ ਚਲਾਈਆਂ ਗੋਲੀਆਂ, ਸਹਿਮੇ ਲੋਕ

PunjabKesari

 

3 ਆਰਜ਼ੀ ਡਿਸਪੈਂਸਰੀਆਂ ਦਾ ਕੀਤਾ ਪ੍ਰਬੰਧ
ਸਿਹਤ ਮਹਿਕਮੇ ਵੱਲੋਂ ਸੰਗਤਾਂ ਦੀ ਸਹੂਲਤ ਲਈ 3 ਆਰਜ਼ੀ ਡਿਸਪੈਂਸਰੀਆਂ ਅਤੇ ਪੀ. ਐੱਚ. ਸੀ. ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਘੰਟੇ ਐਮਰਜੈਂਸੀ ਲਈ 5 ਡਾਕਟਰ ਜਨਰਲ ਅਤੇ 2 ਡਾਕਟਰ ਸਪੈਸ਼ਲਿਸਟ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਤਿੰਨ ਫੀਲਡ ਦੇ ਡਾਕਟਰ ਉਹ ਵੀ 24 ਘੰਟੇ ਇੱਥੇ ਤਾਇਨਾਤ ਰਹਿਣਗੇ। ਲੰਗਰਾਂ ਦੀ ਚੈਕਿੰਗ ਲਈ 13 ਟੀਮਾਂ ਲਗਾਈਆਂ ਗਈਆਂ ਹਨ, ਜਿਸ ’ਚ 2 ਟੀਮਾਂ ਸ੍ਰੀ ਕੀਰਤਪੁਰ ਸਾਹਿਬ ਅਤੇ 11 ਟੀਮਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਰਹਿਣਗੀਆਂ, ਜੋ ਲੰਗਰ ਅਤੇ ਪਾਣੀ ਦੀ ਜਾਂਚ ਕਰਨਗੀਆਂ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ 7 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜਿਸ ’ਚ ਦੋ ਟੀਮਾਂ ਸ੍ਰੀ ਕੀਰਤਪੁਰ ਸਾਹਿਬ ਅਤੇ 5 ਟੀਮਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਟਲਾਂ ’ਚ ਆ ਕੇ ਰਹਿਣ ਵਾਲੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਬਿਨਾਂ ਮਾਸਕ ਘੁੰਮਦੇ ਲੋਕਾਂ ਦਾ ਕੋਰੋਨਾ ਟੈਸਟ ਕਰਨਗੀਆਂ। ਇਸ ਤੋਂ ਇਲਾਵਾ ਜਨ ਸਿਹਤ ਵਿਭਾਗ ਵੱਲੋਂ ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਂਵਾਂ ’ਤੇ ਆਰਜ਼ੀ ਪਖਾਨੇ ਬਣਾਏ ਗਏ ਹਨ।

ਪਾਵਰਕਾਮ ਮਹਿਕਮੇ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਘੰਟੇ ਬਿਜਲੀ ਸਪਲਾਈ ਲਈ ਲੋੜੀਂਦੇ ਟਰਾਂਸਫ਼ਾਰਮਰ ਅਤੇ ਬਿਜਲੀ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆ ਸਕੇ। ਸੜਕ ਦੀਆਂ ਲਾਈਟਾਂ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ ਤਾਂ ਜੋ ਰਾਤ ਸਮੇਂ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ।

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News