ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ

Friday, Mar 26, 2021 - 07:51 PM (IST)

ਸ੍ਰੀ ਕੀਰਤਪੁਰ ਸਾਹਿਬ (ਚੋਵੇਸ਼ ਲਟਾਵਾ)- ਹੋਲਾ-ਮਹੱਲਾ ਦਾ ਪਹਿਲਾ ਪੜਾਅ ਅਜੋਕੀ ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਨ ਦੇ ਨਾਲ ਸ਼ੁਰੂ ਹੋਇਆ ਸੀ। ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਅੱਜ ਤੀਜੇ ਅਤੇ ਆਖ਼ਰੀ ਦਿਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। 

ਹੋਲੇ-ਮਹੱਲੇ ਮੌਕੇ ਸੰਗਤ ਲਈ ਤਸਵੀਰਾਂ ’ਚ ਵੇਖੋ ਕਿਵੇਂ ਕੀਤਾ ਜਾ ਰਿਹੈ ਲੰਗਰ ਤਿਆਰ

PunjabKesari

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ਾਲਸਾਈ ਆਨ-ਬਾਨ ਅਤੇ ਸ਼ਾਨ ਦਾ ਪ੍ਰਤੀਕ ਹੋਲਾ-ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਹੁੰਦਾ ਹੈ, ਜਿੱਥੇ ਸੰਗਤਾਂ ਵੱਲੋਂ ਗੁਰੂ ਚਰਨਾਂ ਵਿਚ ਹਾਜ਼ਰੀਆਂ ਲਗਾਈਆਂ ਗਈਆਂ ਅਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ 27 ਮਾਰਚ ਤੋਂ ਹੋਲੇ-ਮਹੱਲੇ ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ। ਇਥੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

ਇਹ ਵੀ ਪੜ੍ਹੋ :  ਹੋਲੇ ਮੁਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਅੱਜ ਤੋਂ 12 ਘੰਟੇ ਲਈ ਖੋਲਿਆ ਗਿਆ ਵਿਰਾਸਤ-ਏ-ਖਾਲਸਾ

PunjabKesari

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤ ਕਿਸੇ ਤਰ੍ਹਾਂ ਦੇ ਬਹਿਕਾਵੇ ਵਿਚ ਨਾ ਆਵੇ ਅਤੇ ਹੁੰਮ ਹੁਮਾ ਕੇ ਹੋਲੇ-ਮਹੱਲੇ ਦੇ ਤਿਓਹਾਰ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ।

PunjabKesari

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਬਾਹਰੀ ਤਾਕਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ, ਜਿਨ੍ਹਾਂ ਵੱਲੋਂ ਖ਼ਾਲਸੇ ਦੇ ਕੌਮੀ ਤਿਓਹਾਰ ਸਬੰਧੀ ਸੋਸ਼ਲ ਮੀਡੀਆ ਰਾਹੀਂ ਸੰਗਤ ਦੇ ਮਨ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ। 

ਇਹ ਵੀ ਪੜ੍ਹੋ :  ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ‘ਹੋਲਾ-ਮਹੱਲਾ’, ਜਾਣੋ ਕੀ ਹੈ ਇਸ ਦਾ ਇਤਿਹਾਸ

PunjabKesari

ਇਸ ਮੌਕੇ ਗਿਆਨੀ ਰਘਵੀਰ ਸਿੰਘ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਕਾਲ ਦੇ ਸੰਬੰਧ ਵਿਚ ਬੋਲਦਿਆਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸੰਗਤ ਨੂੰ ਕਿਸੇ ਤਰੀਕੇ ਦੇ ਨਾਲ ਕੋਈ ਪ੍ਰੇਸ਼ਾਨੀ ਨਹੀਂ ਕੀਤੀ ਗਈ ਅਤੇ ਸੰਗਤ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਨੂੰ ਸ੍ਰੀ ਆਨੰਦਪੁਰ ਸਾਹਿਬ ਜਾਣ ਤੋਂ ਨਾ ਰੋਕਿਆ ਜਾਵੇ ਅਤੇ ਸੰਗਤ ਵੱਡੀ ਗਿਣਤੀ ਵਿੱਚ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀ ਹੈ, ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਗਤ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।  

PunjabKesari

PunjabKesari

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News